For the best experience, open
https://m.punjabitribuneonline.com
on your mobile browser.
Advertisement

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

08:44 AM Apr 12, 2024 IST
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।-ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 11 ਅਪਰੈਲ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਲਦ ਕਲਾਂ ਵਿੱਚ ਖੇਡਾਂ ਅਤੇ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਸਨਮਾਨ ਸਮਾਰੋਹ ਕੀਤਾ ਗਿਆ। ਇਸ ਮੌਕੇ ਗੋਪਾਲ ਕ੍ਰਿਸ਼ਨ ਸ਼ਰਮਾ ਬੀਪੀਈਓ ਭਵਾਨੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਸੈਂਟਰ ਹੈੱਡ ਅਧਿਆਪਕ ਕੁਲਵੰਤ ਸਿੰਘ ਖਨੌਰੀ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਪੰਜਵੀਂ ਦੀ ਸਾਲਾਨਾ ਪ੍ਰੀਖਿਆ ਵਿੱਚ ਸੈਂਟਰ ਬਾਲਦ ਕਲਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਮਨਜੋਤ ਕੌਰ, ਦੂਜਾ ਸਥਾਨ ਹਾਸਲ ਕਰਨ ਵਾਲੀ ਸਿਮਰਨ ਕੌਰ, ਤੀਜਾ ਸਥਾਨ ਹਾਸਲ ਕਰਨ ਵਾਲੇ ਜਸਕਰਨ ਸਿੰਘ, ਬਲਾਕ ਪੱਧਰੀ ਦੌੜ ਮੁਕਾਬਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਤੇ ਪੜ੍ਹਾਈ ਵਿੱਚ ਸ਼ਾਨਦਾਰ ਨੰਬਰ ਲੈਣ ਵਾਲ਼ੇ ਲਖਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਦੇ ਸਾਰੇ ਵਿਦਿਆਰਥੀਆਂ ਨੇ 87 ਤੋਂ ਵੱਧ ਅੰਕ ਹਾਸਲ ਕਰਨ ਦੀਆਂ ਵੀ ਮੁਬਾਰਕਾਂ ਦਿੱਤੀਆਂ। ਬੀਪੀਈਓ ਨੇ ਪੰਜਵੀਂ ਜਮਾਤ ਦੇ ਇੰਚਾਰਜ ਅਧਿਆਪਕ ਅਕਾਸ਼ ਦੀਪ ਸਿੰਗਲਾ,ਕੁਲਵੰਤ ਸਿੰਘ ਸੈਂਟਰ ਹੈੱਡ ਟੀਚਰ, ਸਮੁੱਚੇ ਸਟਾਫ਼, ਐੱਸਐੱਮਸੀ ਕਮੇਟੀ ਦੀ ਚੇਅਰਪਰਸਨ ਹਰਵਿੰਦਰ ਕੌਰ, ਸਮੂਹ ਮੈਂਬਰਾਂ, ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਪਿੰਡ ਚੋਂ ਵੱਧ ਤੋਂ ਵੱਧ ਬੱਚੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਲਦ ਕਲਾਂ ਵਿਖੇ ਦਾਖਲ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਵੀ ਕੀਤਾ।

Advertisement

Advertisement
Author Image

Advertisement
Advertisement
×