For the best experience, open
https://m.punjabitribuneonline.com
on your mobile browser.
Advertisement

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

07:05 AM Apr 23, 2024 IST
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।
Advertisement

ਪੱਤਰ ਪ੍ਰੇਰਕ
ਪਾਤੜਾਂ, 22 ਅਪਰੈਲ
ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਰੱਸਟ ਹਾਮਝੇੜੀ ਦੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪਰਵਾਸੀ ਪੰਜਾਬੀ ਸਮਾਜਸੇਵੀ ਸੁਖਦੇਵ ਸਿੰਘ ਬੈਲਜੀਅਮ ਤੇ ਵਿਸ਼ੇਸ਼ ਮਹਿਮਾਨ ਵਜੋਂ ਇੰਸਪੈਕਟਰ ਪਰਮਜੀਤ ਕੌਰ ਐਡੀਸ਼ਨਲ ਥਾਣਾ ਮੁਖੀ ਪਾਤੜਾਂ ਨੇ ਸ਼ਿਰਕਤ ਕੀਤੀ।
ਸਮਾਜ ਸੇਵੀ ਸੁਰਜੀਤ ਸਿੰਘ ਹਰੀਕਾ, ਸਾਬਕਾ ਕੌਂਸਲਰ ਭਗਤ ਸਿੰਘ ਧਾਮੀ ਅਤੇ ਸਲਵਿੰਦਰ ਸਿੰਘ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਜ ਸੇਵੀ ਸੁਖਦੇਵ ਸਿੰਘ ਬੈਲਜੀਅਮ ਨੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਤਕਸੀਮ ਕਰਦਿਆਂ ਕਿਹਾ ਹੈ ਕਿ ਅਜੋਕੇ ਸਮੇਂ ਦੌਰਾਨ ਜਦੋਂ ਵਿਦਿਆ ਦਾ ਵਪਾਰੀਕਰਨ ਹੋ ਚੁੱਕਿਆ ਹੈ ਉਸ ਸਮੇਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਿਦਿਆ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਸਕੂਲ ਮੈਨੇਜਮੈਂਟ ਟਰੱਸਟ ਨੇ ਮੁੱਖ ਮਹਿਮਾਨ ਬੈਲਜੀਅਮ, ਮਹਿਮਾਨਾਂ ਅਤੇ ਸਕੂਲ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਈ ਬਲਵੀਰ ਕੌਰ ਨੂੰ ਸਨਮਾਨਿਤ ਕੀਤਾ। ਸਕੂਲ ਦੇ ਡਾਇਰੈਕਟਰ ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਧਾਲੀਵਾਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

Advertisement

Advertisement
Author Image

Advertisement
Advertisement
×