For the best experience, open
https://m.punjabitribuneonline.com
on your mobile browser.
Advertisement

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

09:55 AM Sep 10, 2024 IST
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਧਾਰਮਿਕ ਪ੍ਰੀਖਿਆ ਦੇ ਪ੍ਰਬੰਧਕਾਂ ਨਾਲ ਸਕੂਲ ਦਾ ਸਟਾਫ ਅਤੇ ਜੇਤੂ ਵਿਦਿਆਰਥੀ। ਫੋਟੋ: ਭੰਗੂ
Advertisement

ਭੋਗਪੁਰ:

Advertisement

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ-ਭੋਗਪੁਰ ਵਿੱਚ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿੱਚ ਮੈਰਿਟ ਲਿਸਟ ਅਤੇ ਗਰੇਡ ਏ ਬੀ ਸੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ‘ਸ਼ਬਦ ਸੂਰਤ ਸੁਮੇਲ ਪ੍ਰਚਾਰ ਵਹੀਰ ਸੰਸਥਾ’ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਨੇ ਸਕੂਲ ਦੇ ਪ੍ਰਿੰਸੀਪਲ ਬਿਕਰਮ ਸਿੰਘ ਸੈਣੀ ਅਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੰਦੀਪ ਕੌਰ ਦਾ ਸਨਮਾਨ ਕੀਤਾ। ਇਸ ਮੌਕੇ ਤਨਜੀਤ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ ਏਐੱਸਆਈ, ਕੁਲਵੀਰ ਕੌਰ, ਅਮਨਜੋਤ ਕੌਰ ਐਡਵੋਕੇਟ, ਕੁਲਵੀਰ ਸਿੰਘ ਅਤੇ ਅੰਮ੍ਰਿਤਪਾਲ ਕੌਰ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਬਿਕਰਮ ਸਿੰਘ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਧਾਰਮਿਕ ਪ੍ਰੀਖਿਆ ਵਿੱਚੋਂ ਮੈਰਿਟ ਅਤੇ ਗਰੇਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement