ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਸੋਸੀਏਸ਼ਨ ਵਿੱਚ ਸ਼ਾਮਲ ਨਵੇਂ ਮੈਂਬਰਾਂ ਦਾ ਸਨਮਾਨ

08:02 AM Aug 26, 2024 IST
ਨਵੇਂ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਡਾ: ਜਸਵੀਰ ਸਿੰਘ ਤੁੰਗਵਾਲੀ । -ਫੋਟੋ : ਗੋਇਲ

ਭੁੱਚੋ ਮੰਡੀ: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਦੇ ਬਲਾਕ ਭੁੱਚੋ ਮੰਡੀ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਜਸਵੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਨਿਖੇਧੀ ਕੀਤੀ। ਇਸ ਮੌਕੇ ਜੱਥੇਬੰਦੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਸਿਰੋਪੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਡਾ: ਜਸਵੀਰ ਸਿੰਘ ਤੁੰਗਵਾਲੀ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਸ਼ਾ ਰਹਿਤ ਸਾਫ਼ ਸੁਥਰੀ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਡਾ: ਸੁਖਦਰਸ਼ਨ ਸਿੰਘ, ਡਾ: ਸੁਖਮੰਦਰ ਸਿੰਘ, ਬਲਾਕ ਚੇਅਰਮੈਨ ਗੁਰਭਗਤ ਸਿੰਘ, ਬਲਾਕ ਸਕੱਤਰ ਡਾ: ਗੁਰਦੀਪ ਸਿੰਘ, ਬਲਾਕ ਕੈਸ਼ੀਅਰ ਡਾ: ਮਹੇਸ਼, ਸੀਨੀਅਰ ਆਗੂ ਡਾ: ਸ਼ਿੰਗਾਰਾ ਸਿੰਘ, ਡਾ: ਮੱਖਣ ਸਰਾਂ, ਡਾ: ਬਹਾਲ ਸਿੰਘ, ਡਾ: ਗੁਰਪ੍ਰੀਤ ਸਿੰਘ ਗਿੱਲ ਅਤੇ ਡਾ: ਹਰਚੇਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement