ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਵਿੱਚ ਸ਼ਾਨਦਾਰ ਸੇਵਾਵਾਂ ਵਾਲੇ ਅਧਿਕਾਰੀਆਂ ਦਾ ਸਨਮਾਨ

07:35 AM Jul 05, 2024 IST
ਖਰਚਾ ਅਬਜ਼ਰਵਰ ਮਾਧਵ ਦੇਸ਼ਮੁੱਖ ਤੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨਾਲ ਅਧਿਕਾਰੀ ਤੇ ਮੁਲਾਜ਼ਮ।

ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ
ਜਲੰਧਰ ਲੋਕ ਸਭਾ ਚੋਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਰਤ ਚੋਣ ਕਮਿਸ਼ਨ ਵੱਲੋਂ ਜਲੰਧਰ ਲੋਕ ਸਭਾ ਚੋਣ ਲਈ ਨਿਯੁਕਤ ਖਰਚਾ ਅਬਜ਼ਰਵਰ ਮਾਧਵ ਦੇਸ਼ਮੁੱਖ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਾਇਕ ਖਰਚਾ ਅਬਜ਼ਰਵਰਾਂ ਅਤੇ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਕਮੇਟੀ ਦੇ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਸ਼ਲਾਘਾ ਕੀਤੀ।
ਪ੍ਰਸ਼ੰਸਾ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਡੀਸੀਐੱਫਏ ਅਮਨ ਕੁਮਾਰ ਮੈਣੀ, ਡੀਏਓ ਪ੍ਰਕਾਸ਼ ਕੁਮਾਰ, ਏਸੀਐੱਫਏ ਕੁਲਜੀਤ ਕੁਮਾਰ ਤੇ ਹਰਜੋਤ ਕੌਰ, ਡਿਵੈਲਪਮੈਂਟ ਅਫ਼ਸਰ ਸਾਗਰ ਸੇਤੀਆ, ਅਕਾਊਂਟੈਂਟ ਮਨਬੀਰ ਕੁਮਾਰ ਤੇ ਸੀਨੀਅਰ ਸਹਾਇਕ ਮਿਨਾਕਸ਼ੀ ਸੁਮਨ ਤੇ ਗੌਰਵ ਅਰੋੜਾ ਆਦਿ ਸ਼ਾਮਲ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਅਮਰਜੀਤ ਬੈਂਸ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੇ ਰਾਕੇਸ਼ ਕੁਮਾਰ ਆਦਿ ਵੀ ਮੌਜੂਦ ਸਨ।

Advertisement

Advertisement
Advertisement