ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ

10:28 AM May 29, 2024 IST
ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਦੇ ਹੋਏ ਐੱਸਐਸਪੀ ਅਮਨੀਤ ਕੌਂਡਲ। -ਫੋਟੋ: ਜੱਗੀ

ਪਾਇਲ:

Advertisement

ਪੁਲੀਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪੁਲੀਸ ਸਟੇਸ਼ਨ ਪਾਇਲ ਵਿੱਚ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਦਾ ਐੱਸਐੱਸਪੀ ਵੱਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਥਾਣਾ ਪਾਇਲ ਦੇ ਮੁੱਖ ਅਫਸਰ ਸਤਿਨਾਮ ਸਿੰਘ ਨੇ ਦੱਸਿਆ ਕਿ ਅੱਜ ਐੱਸਐਸਪੀ ਖੰਨਾ ਅਮਨੀਤ ਕੌਂਡਲ ਵੱਲੋਂ ਐੱਸਪੀ ਐੱਚ ਤਰੁਣ ਰਤਨ, ਐੱਸਪੀ ਡੀ ਸੌਰਵ ਜਿੰਦਲ ਅਤੇ ਡੀਐੱਸਪੀ ਪਾਇਲ ਨਿਖਿਲ ਗਰਗ ਦੀ ਹਾਜ਼ਰੀ ਵਿੱਚ ਪੰਜਾਬ ਪੁਲੀਸ ਅੰਦਰ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮ ਥਾਣੇਦਾਰ ਕੁਲਵਿੰਦਰ ਸਿੰਘ ਚੈਹਲ, ਥਾਣੇਦਾਰ ਸੁਰਜੀਤ ਸਿੰਘ, ਥਾਣੇਦਾਰ ਸੋਹਣ ਸਿੰਘ ਜਲਾਜਣ ਅਤੇ ਸਿਪਾਹੀ ਮਨਪ੍ਰੀਤ ਸਿੰਘ ਨੂੰ 5100-5100 ਰੁਪਏ ਦੀ ਨਕਦ ਰਾਸ਼ੀ ਅਤੇ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਖੰਨਾ ਨੇ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਯੋਗ ਅਗਵਾਈ ਹੇਠ ਪੰਜਾਬ ਪੁਲੀਸ ਵਿਭਾਗ ਵੱਲੋਂ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਜੋ ਇੱਕ ਚੰਗਾ ਉਪਰਾਲਾ ਹੈ। -ਪੱਤਰ ਪ੍ਰੇਰਕ

Advertisement
Advertisement