For the best experience, open
https://m.punjabitribuneonline.com
on your mobile browser.
Advertisement

ਵੀਸੀ ਨਿਯੁਕਤ ਹੋਣ ’ਤੇ ਪ੍ਰਿਤਪਾਲ ਸਿੰਘ ਦਾ ਸਨਮਾਨ

06:18 AM Jun 28, 2024 IST
ਵੀਸੀ ਨਿਯੁਕਤ ਹੋਣ ’ਤੇ ਪ੍ਰਿਤਪਾਲ ਸਿੰਘ ਦਾ ਸਨਮਾਨ
ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰੋ. ਕਿਰਪਾਲ ਸਿੰਘ ਬਡੂੰਗਰ। -ਫ਼ੋਟੋ: ਸੂਦ
Advertisement

ਫਤਹਿਗੜ੍ਹ ਸਾਹਿਬ:

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾ. ਪ੍ਰਿਤਪਾਲ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਪੱਕੇ ਤੌਰ ’ਤੇ ਉਪ ਕੁਲਪਤੀ ਨਿਯੁਕਤ ਹੋਣ ’ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਡਾ. ਪ੍ਰਿਤਪਾਲ ਸਿੰਘ ਵਿੱਦਿਅਕ ਖੇਤਰ ਵਿੱਚ ਲੰਬਾ ਤਜਰਬਾ ਰੱਖਣ ਵਾਲੇ ਅਤੇ ਕੁਸ਼ਲ ਪ੍ਰਬੰਧਕ ਵਜੋਂ ਲੰਬੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਸਮੇਂ ਉਨ੍ਹਾਂ ਕੁਸ਼ਲ ਪ੍ਰਬੰਧਕ ਹੋਣ ਦਾ ਸਬੂਤ ਦਿੱਤਾ। ਡੀਨ (ਅਕਾਦਮਿਕ ਮਾਮਲੇ) ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਕੁਲਪਤੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਅਤੇ ਟਰੱਸਟ ਸੱਕਤਰ ਹਰਪਾਲ ਸਿੰਘ ਭਾਟੀਆ ਦਾ ਧੰਨਵਾਦ ਕੀਤਾ। ਇਸ ਮੌਕੇ ਲੋਕ ਸੰਪਰਕ ਅਧਿਕਾਰੀ ਅਤੇ ਅੰਦਰੂਨੀ ਗੁਣਵੱਤਾ ਨਿਰਧਾਰਨ ਸੈੱਲ ਦੀ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ, ਡੀਨ (ਵਿਦਿਆਰਥੀ ਭਲਾਈ) ਡਾ. ਸਿਕੰਦਰ ਸਿੰਘ ਅਤੇ ਫਿਜ਼ੀਓਥੈਰੇਪੀ ਵਿਭਾਗ ਦੇ ਮੁਖੀ ਡਾ. ਪੰਕਜਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×