ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪੱਧਰੀ ਕੈਂਪ ਵਿੱਚ ਅਗਾਂਹਵਧੂ ਕਿਸਾਨਾਂ ਦਾ ਸਨਮਾਨ

07:53 AM Jul 06, 2024 IST
ਕਿਸਾਨਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਝਲਕ। -ਫੋਟੋ: ਬੈਂਸ

ਪੱਤਰ ਪ੍ਰੇਰਕ
ਗੁਰਦਾਸਪੁਰ, 5 ਜੁਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ ਸ਼ਾਮਲ ਹੋਏ ਜਦੋਂ ਕਿ ਕੈਂਪ ਦੀ ਪ੍ਰਧਾਨਗੀ ਕਲਾਨੌਰ ਦੀ ਐੱਸਡੀਐੱਮ ਜਯੋਤਸਨਾ ਸਿੰਘ ਨੇ ਕੀਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਾਣੀ ਬਚਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਧਰਤੀ ਹੇਠਲਾ ਪਾਣੀ ਬਚਾਉਣ ਦਾ ਵਧੀਆ ਬਦਲ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਮੱਕੀ ਅਤੇ ਗੈਰ ਰਵਾਇਤੀ ਫਸਲਾਂ ਦੀ ਕਾਸ਼ਤ ਕਰਕੇ ਕਈ ਸਮੱਸਿਆਵਾਂ ਦਾ ਨਿਪਟਾਰਾ ਕਰ ਸਕਦੇ ਹਨ। ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾ. ਸਰਬਜੀਤ ਸਿੰਘ ਔਲਖ, ਇੰਜੀ. ਰਵਿੰਦਰ ਸਿੰਘ ਛੀਨਾ, ਡਾ. ਸਤਿੰਦਰਜੀਤ ਕੌਰ ਅਤੇ ਡਾ. ਰਜਿੰਦਰ ਸਿੰਘ ਬਲ ਨੇ ਖਾਦਾਂ ਅਤੇ ਔਜ਼ਾਰਾਂ ਦੀ ਸਾਂਭ ਸੰਭਾਲ ਸਮੇਤ ਹੋਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਭਾਗ ਨੇ ਜ਼ਿਲ੍ਹੇ ਅੰਦਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ।

Advertisement

Advertisement