ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਵਿਸ਼ੇ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

08:51 AM Aug 27, 2024 IST
ਕੁਰੂਕਸ਼ੇਤਰ ਵਿੱਚ ਬੱਚਿਆਂ ਦਾ ਸਨਮਾਨ ਕਰਦੇ ਹੋਏ ਸੰਸਥਾ ਦੇ ਪ੍ਰਬੰਧਕ।

ਪੀਪੀ ਵਰਮਾ
ਪੰਚਕੂਲਾ, 26 ਅਗਸਤ
ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਹਰਿਆਣਾ ਵੱਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਭੱਟੀ ਦੀ ਅਗਵਾਈ ਹੇਠ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਖੇ ਸੂਬਾ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਨਮਾਨ ਸਮਾਰੋਹ ਵਿੱਚ ਵੱਡੀ ਗਿਣਤੀ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਅਕਾਦਮਿਕ ਸੈਸ਼ਨ 2023-24 ਵਿੱਚ ਹਰਿਆਣਾ ਸਕੂਲ ਸਿੱਖਿਆ ਬੋਰਡ ਅਤੇ ਸੀਬੀਐੱਸਈ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੰਜਾਬੀ ਵਿਸ਼ੇ ’ਚ 95 ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1600 ਦੇ ਕਰੀਬ ਵਿਦਿਆਰਥੀਆਂ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਤਗ਼ਮੇ ਦੇ ਕੇ ਸਨਮਾਨਿਆ ਗਿਆ। ਮੰਚ ਸੰਚਾਲਨ ਸੁਸਾਇਟੀ ਦੇ ਜਨਰਲ ਸਕੱਤਰ ਸੁਨੀਲ ਗੋਇਲ ਅਤੇ ਸਹਾਇਕ ਸਕੱਤਰ ਇੰਦਰਜੀਤ ਸਿੰਘ ਨੇ ਕੀਤਾ। ਪ੍ਰੋਗਰਾਮ ਕੋਆਰਡੀਨੇਟਰ ਤੇ ਸੁਸਾਇਟੀ ਦੇ ਮੀਤ ਪ੍ਰਧਾਨ ਡਾ. ਹਰਜੀਤ ਸਿੰਘ ਗਿੱਲ ਨੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ। ਇਸ ਮੌਕੇ ਬੀਬੀ ਰਵਿੰਦਰ ਕੌਰ ਅਜਰਾਣਾ (ਉਪ ਪ੍ਰਧਾਨ ਹਰਿਆਣਾ ਕਮੇਟੀ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਪੰਜਾਬੀ ਵਿਸ਼ੇ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ। ਸੂਬਾ ਪ੍ਰਧਾਨ ਇੰਦਰਜੀਤ ਸਿੰਘ ਭੱਟੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਸਫਲਤਾ ਲਈ ਵਧਾਈ ਦਿੰਦੇ ਹੋਏ ਸਮਾਗਮ ਵਿੱਚ ਪੁੱਜਣ ’ਤੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਦੇ ਸਕੂਲਾਂ ਵਿੱਚ ਤ੍ਰੈ-ਭਾਸ਼ੀ ਫਾਰਮੂਲਾ ਛੇਤੀ ਲਾਗੂ ਕੀਤਾ ਜਾਵੇ ਅਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਜਾਣ।

Advertisement

Advertisement
Advertisement