ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਦਾ ਸਨਮਾਨ
08:36 AM Dec 21, 2024 IST
ਕੋਟਕਪੂਰਾ (ਬਲਵਿੰਦਰ ਸਿੰਘ ਹਾਲੀ):
Advertisement
ਪੰਜਾਬ ਸਕੂਲ ਖੇਡਾਂ ਦੌਰਾਨ ਲੁਧਿਆਣਾ ਵਿਚ ਕੁਰਾਸ਼ ਮੁਕਾਬਲਿਆਂ ਦੇ ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤਾਂ ਹਾਸਲ ਕੀਤੀਆਂ। ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਨੀਅਰ ਵਰਗ ਵਿੱਚੋਂ ਰਵਨੀਸ਼ ਕੌਰ ਨੇ 44 ਕਿਲੋ ਭਾਰ ਅਤੇ ਸੀਨੀਅਰ ਵਰਗ ਵਿੱਚ ਲਵਪ੍ਰੀਤ ਸਿੰਘ ਨੇ 60 ਕਿਲੋ, ਮਨਿੰਦਰ ਸਿੰਘ ਨੇ 66 ਕਿਲੋ ਅਤੇ ਗੁਰਨੂਰ ਸਿੰਘ ਨੇ 73 ਕਿਲੋ ਭਾਰ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ।
Advertisement
Advertisement