ਖਾਲਸਾ ਸਕੂਲ ’ਚ ਹੋਣਹਾਰ ਵਿਦਿਆਰਥਣਾਂ ਅਤੇ ਮਿਹਨਤੀ ਸਟਾਫ਼ ਦਾ ਸਨਮਾਨ
ਪੱਤਰ ਪ੍ਰੇਰਕ
ਤਲਵੰਡੀ ਸਾਬੋ, 4 ਜੂਨ
ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਵੱਲੋਂ ਵਿੱਦਿਅਕ ਸ਼ੈਸ਼ਨ 2022-23 ਦੌਰਾਨ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨੰਬਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਮਿਹਨਤੀ ਸਟਾਫ਼ ਦਾ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਕੋਮਲ ਨੇ ਦਸਵੀਂ ਵਿੱਚੋਂ ਕੁੱਲ 650 ਅੰਕਾਂ ਵਿੱਚੋਂ 632 ਅੰਕ ਲੈ ਕੇ ਮੈਰਿਟ ਸੂਚੀ ਵਿੱਚ 237ਵਾਂ ਰੈਂਕ ਪ੍ਰਾਪਤ ਕੀਤਾ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਕਾਮਰਸ ਗਰੁੱਪ ਵਿੱਚ ਤਲਵੰਡੀ ਸਾਬੋ ਇਲਾਕੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕੁੱਲ 76 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਨੇ ਪਹਿਲੇ ਸਥਾਨ ‘ਤੇ ਆਉਣ ਵਾਲੀ ਵਿਦਿਆਰਥਣ ਨੂੰ 31 ਸੌ ਰੁਪਏ, ਦੂਜੇ ਸਥਾਨ ਨੂੰ 21 ਸੌ ਰੁਪਏ ਅਤੇ ਤੀਜੇ ਸਥਾਨ ਵਾਲੀ ਵਿਦਿਆਰਥਣ ਨੂੰ 1500 ਸੌ ਰੁਪਏ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਜਦਕਿ 90 ਫੀਸਦੀ ਤੋਂ ਉਪਰ ਅੰਕਾਂ ਵਾਲੀਆਂ ਵਿਦਿਆਰਥਣਾਂ ਦਾ ਗਿਆਰਾਂ-ਗਿਆਰਾਂ ਸੌ ਰੁਪਏ ਨਗਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਸਨਮਾਨ ਪੱਤਰ ਅਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਜਦਕਿ ਹਰ ਅਧਿਆਪਕ ਨੂੰ ਗਿਆਰਾਂ-ਗਿਆਰਾਂ ਸੌ ਅਤੇ ਹਰ ਦਰਜਾ ਚਾਰ ਮੁਲਾਜ਼ਮ ਨੂੰ ਪੰਜ-ਪੰਜ ਸੌ ਰੁਪਏ ਹੌਸਲਾ ਅਫ਼ਜਾਈ ਵਜੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਨੇ ਉਕਤ ਪ੍ਰਾਪਤੀਆਂ ਦੀ ਵਿਦਿਆਰਥਣਾਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਛੋਟਾ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਮੈਨੇਜਰ ਰਣਜੀਤ ਸਿੰਘ ਮਲਕਾਣਾ, ਸਕੱਤਰ ਜਸਵਿੰਦਰ ਸਿੰਘ ਸਿੱਧੂ, ਪਰਮਿੰਦਰ ਕੁਮਾਰ, ਕਰਨੈਲ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਚੱਠਾ, ਰੂਪ ਸਿੰਘ, ਸੁਖਪਾਲ ਕੌਰ, ਸੁਰਜੀਤ ਭੰਮ (ਸਾਰੇ ਕਮੇਟੀ ਮੈਂਬਰ) ਅਤੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਹਾਜ਼ਰ ਸਨ।