ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਮਈ
ਗੜਦੀਵਾਲਾ ਨੇੜਲੇ ਪ੍ਰਿੰਸੀਪਲ ਹੇਮਰਾਜ ਸਪੋਰਟਸ ਐਂਡ ਵੈਲਫੇਅਰ ਕਲੱਬ ਡੱਫਰ ਵੱਲੋਂ ਕਲੱਬ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ’ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਕਲੱਬ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਗੋਲਡ ਕਬੱਡੀ ਕੱਪ ਕਰਵਾਇਆ ਜਾਂਦਾ ਹੈ।
ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਸੰਨੀ ਸਹੋਤਾ ਕੈਨੇਡਾ ਨੇ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਾਰੇ ਸਾਲ ਦੀ ਸਟੇਸ਼ਨਰੀ ਦਾ ਸਾਮਾਨ ਭੇਟ ਕੀਤਾ ਅਤੇ 5100 ਰੁਪਏ ਨਕਦ ਰਾਸ਼ੀ ਸਕੂਲ ਦੀ ਭਲਾਈ ਲਈ ਦਿੱਤੇ।
ਇਸ ਮੌਕੇ ਜਨਰਲ ਸਕੱਤਰ ਡਾਕਟਰ ਸਵਿੰਦਰ ਸਿੰਘ ਲਾਖਾ, ਹਰਜੋਤ ਸਿੰਘ ਸਹੋਤਾ ਪ੍ਰਧਾਨ ਐਸ.ਓ.ਡੀ. ਦਸੂਹਾ, ਇੰਦਰਪਾਲ ਸਿੰਘ, ਪਰਮਜੀਤ ਸਿੰਘ ਪੱਪੂ, ਸੁਰਜੀਤ ਸਿੰਘ, ਕਰਮਜੀਤ ਸਿੰਘ ਰਾਜੂ, ਕੁਲਵੰਤ ਸਿੰਘ, ਪ੍ਰਿੰਸੀਪਲ ਰਸ਼ਪਾਲ ਕੌਰ ਤੇ ਲੈਕਚਰਾਰ ਦਿਨੇਸ਼ ਠਾਕੁਰ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਰਸ਼ਪਾਲ ਕੌਰ ਨੇ ਕਲੱਬ ਦੇ ਸਾਰੇ ਮੈਂਬਰਾਂ ਅਤੇ ਪ੍ਰਵਾਸੀ ਭਾਰਤੀ ਸੰਨੀ ਕੈਨੇਡਾ ਦਾ ਧੰਨਵਾਦ ਕੀਤਾ।