ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ

08:35 AM Sep 06, 2024 IST
ਹੁਸ਼ਿਆਰਪੁਰ ਵਿੱਚ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 5 ਸਤੰਬਰ
ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ’ਚ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਣੇ ਵੱਡੀ ਗਿਣਤੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

Advertisement

Advertisement