For the best experience, open
https://m.punjabitribuneonline.com
on your mobile browser.
Advertisement

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

07:38 AM Feb 17, 2024 IST
ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ
ਸਨਮਾਨਿਤ ਅਧਿਆਪਕਾਂ ਨਾਲ ਵਿਧਾਇਕ ਡਾ. ਮੁਹੰਮਦ ਜ਼ਮੀਲ-ਉਰ-ਰਹਿਮਾਨ। -ਫੋਟੋ: ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 16 ਫਰਵਰੀ
ਵਿਧਾਇਕ ਡਾ. ਮੁਹੰਮਦ ਜ਼ਮੀਲ-ਉਰ-ਰਹਿਮਾਨ ਨੇ ਅੱਜ ਇੱਥੇ ਪੰਜਾਬ ਉਰਦੂ ਅਕਾਦਮੀ ਵਿੱਚ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਆਯੋਜਨ ਦੌਰਾਨ ਸੁਚਾਰੂ ਭੂਮਿਕਾ ਨਿਭਾਉਣ ਵਾਲੇ ਕਰੀਬ 200 ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਾਇਮਰੀ ਸਕੂਲ, ਸੀਨੀਅਰ ਸੈਕੰਡਰੀ ਅਧਿਆਪਕਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿੱਖੇ ਤਾਇਨਾਤ ਦਫ਼ਤਰੀ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ. ਮੁਹੰਮਦ ਜ਼ਮੀਲ-ਉਰ-ਰਹਿਮਾਨ ਨੇ ਸਿੱਖਿਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਵਿੱਚੋਂ ਮੋਹਰੀ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਦੀ ਪਤਨੀ ਫ਼ਰਿਆਲ ਰਹਿਮਾਨ, ਮੁਹੰਮਦ ਨਿਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਜਸਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ, ਬੀ.ਪੀ.ਈ.ਓ ਸੋਹਣ ਸਿੰਘ, ਬੀ.ਪੀ.ਈ.ਓ ਅਖ਼ਤਰ ਸਲੀਮ, ਜਗਜੀਤ ਸਿੰਘ, ਨਿਰਮਲਜੋਤ ਕੌਰ, ਡਾ. ਮੁਹੰਮਦ ਸਫੀਕ, ਪ੍ਰਵੀਨ,ਕਰਨ ਕੁਮਾਰ, ਪ੍ਰਿੰਸੀਪਲ ਰਾਜਿੰਦਰ ਕੁਮਾਰ, ਪ੍ਰਿੰਸੀਪਲ ਨੀਲਮ ਵਰਮਾ, ਸ਼ਾਹਿਦ ਪਰਵੇਜ਼, ਜਗਜੀਤ ਸਿੰਘ, ਮੁਹੰਮਦ ਸ਼ਫੀਕ, ਮੁਹੰਮਦ ਅਮਜਦ, ਮੁਹੰਮਦ ਰਫੀਕ, ਅਬਦੁਲ ਹਮੀਦ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×