For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਸਰਬੋਤਮ ਅਧਿਆਪਕਾਂ ਦਾ ਸਨਮਾਨ

07:56 AM Dec 12, 2023 IST
ਵਿਧਾਇਕ ਵੱਲੋਂ ਸਰਬੋਤਮ ਅਧਿਆਪਕਾਂ ਦਾ ਸਨਮਾਨ
ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ।
Advertisement

ਤਰਨ ਤਾਰਨ: ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਦੀ ਸੰਸਥਾ ਰੈਕਿਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਸਰਬੋਤਮ ਅਧਿਆਪਕ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਆਰੰਭਤਾ ਬਲਜੀਤ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ| ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਰਮਨਪ੍ਰੀਤ ਸਿੰਘ ਗਿੱਲ ਨੇ ਰਾਸਾ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਭਰ ’ਚੋਂ ਆਏ ਲਗਪਗ 130 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਅਮਰਬੀਰ ਸਿੰਘ ਕੰਗ, ਜਨਰਲ ਸਕੱਤਰ ਇੰਦਰਜੀਤ ਸਿੰਘ ਸੰਧੂ, ਡਾ. ਮਨਮਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ| -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×