ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਨ ਲਈ ਬੋਰਡ ਮੁਖੀ ਤੇ ਹੋਰਨਾਂ ਦਾ ਸਨਮਾਨ

08:28 AM Mar 27, 2024 IST
ਸਿੱਖਿਆ ਬੋਰਡ ਦੀ ਮੁਖੀ ਡਾ. ਸਤਿਬੀਰ ਬੇਦੀ ਨਾਲ ਮੁਲਾਕਾਤ ਦੌਰਾਨ ਰਾਸਾ ਦੇ ਨੁਮਾਇੰਦੇ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 26 ਮਾਰਚ
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਨੁਮਾਇੰਦਾ ਜਥੇਬੰਦੀ ਰੈਕੋਗਨਾਈਜ਼ਡ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੇ ਵਫ਼ਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬਿੀਰ ਬੇਦੀ, ਵਾਈਸ ਚੇਅਰਮੈਨ ਪ੍ਰੇਮ ਕੁਮਾਰ ਅਤੇ ਸਕੱਤਰ ਅਵਿਕੇਸ਼ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਬੋਰਡ ਮੈਨੇਜਮੈਂਟ ਵੱਲੋਂ ਪੰਜਾਬੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਨ ਲਈ ਕਰਵਾਏ ਗਏ ਓਲੰਪਿਆਡ ਦੀ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਟੀਮ ਮੈਂਬਰਾਂ ਦਾ ਸਨਮਾਨ ਕੀਤਾ।
ਵਫ਼ਦ ਨੇ ਮੰਗ ਕੀਤੀ ਕਿ ਆਰਟੀਈ ਐਕਟ ਅਨੁਸਾਰ 25 ਫੀਸਦੀ ਗਰੀਬ ਬੱਚਿਆਂ ਦੇ ਦਾਖ਼ਲਿਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਇਵਜ਼ ਵਜੋਂ ਨਿਯਮਾਂ ਅਨੁਸਾਰ ਬਣਦਾ ਮਾਣ ਭੱਤਾ ਦਿੱਤਾ ਜਾਵੇ। ਰਾਸਾ ਦੇ ਜਨਰਲ ਸਕੱਤਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਕੂਲ ਬੋਰਡ ਵੱਲੋਂ ਪਹਿਲੀ ਵਾਰ ਪੰਜਾਬੀ ਮਾਂ-ਬੋਲੀ ਦੇ ਸਨਮਾਨ ਵਿੱਚ ਓਲੰਪੀਅਡ ਦੀ ਸਫਲਤਾ ਅਤੇ ਪੰਜਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਕੀਤੇ ਪੁਖ਼ਤਾ ਪ੍ਰਬੰਧਾਂ ਲਈ ਬੋਰਡ ਦੀ ਹੌਸਲਾ ਅਫਜ਼ਾਈ ਕੀਤੀ ਗਈ ਹੈ। ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਨੇ ਕਿਹਾ ਕਿ ਸਿੱਖਿਆ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਲਾਨਾ ਪ੍ਰੀਖਿਆਵਾਂ ਨਿਰਵਿਘਨ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ।
ਰਾਸਾ ਦੇ ਪ੍ਰਧਾਨ ਰਵੀ ਸ਼ਰਮਾ ਨੇ ਮੰਗ ਕੀਤੀ ਕਿ ਬੋਰਡ ਦੀਆਂ ਸਬ-ਕਮੇਟੀਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦੋ ਮਹੀਨੇ ਬਾਅਦ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇ। ਵਫ਼ਦ ਵਿੱਚ ਕੁਲਜੀਤ ਸਿੰਘ ਬਾਠ, ਗੁਰਮੁੱਖ ਸਿੰਘ, ਰਵਿੰਦਰ ਪਠਾਣੀਆਂ ਅਤੇ ਤੇਜਬੀਰ ਸਿੰਘ ਵੀ ਸ਼ਾਮਲ ਸਨ।

Advertisement

Advertisement
Advertisement