ਭਾਰਤੀ ਹਾਕੀ ਟੀਮ ਦੇ ਕਪਤਾਨ ਤੇ ਉਪ ਕਪਤਾਨ ਦਾ ਸਨਮਾਨ
09:09 AM Oct 30, 2023 IST
Advertisement
ਪੱਤਰ ਪ੍ਰੇਰਕ
ਜਲੰਧਰ. 29 ਅਕਤੂਬਰ
ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪੰਜਵੇਂ ਦਿਨ ਭਾਰਤੀ ਹਾਕੀ ਟੀਮ ਦੇ ਕਪਤਾਨ ਓਲੰਪੀਅਨ ਹਰਮਨਪ੍ਰੀਤ ਸਿੰਘ, ਉਪ ਕਪਤਾਨ ਓਲੰਪੀਅਨ ਹਾਰਦਿਕ ਸਿੰਘ ਅਤੇ ਸੀਨੀਅਰ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਦਾ ਪੰਜਾਬ ਐਗਰੋ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਮੰਗਲ ਸਿੰਘ ਬਾਸੀ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਜਿੱਥੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ, ਉੱਥੇ ਨਾਲ ਹੀ ਪੰਜਾਬ ਦਾ ਵੀ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੂੰ ਇਨ੍ਹਾਂ ’ਤੇ ਮਾਣ ਹੈ।
Advertisement
Advertisement