ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਵੀਂ ਜਮਾਤ ’ਚੋਂ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

10:02 AM Apr 10, 2024 IST
ਹਰਗੋਬਿੰਦ ਸਕੂਲ ਵਿਚ ਬੱਚਿਆਂ ਦਾ ਸਨਮਾਨ ਕਰਦੇ ਹੋਏ ਅਧਿਆਕ।

ਭਗਤਾ ਭਾਈ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਦੀ ਅਗਵਾਈ ਹੇਠ ਕਰਵਾਏ ਗਏ ਇਨਾਮ ਵੰਡ ਸਮਾਗਮ ਦੌਰਾਨ ਪੰਜਵੀਂ ਜਮਾਤ ਦੀ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਦੱਸਿਆ ਕਿ ਸਾਰੇ ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਜਿਸ ਵਿਚੋਂ ਪਹਿਲਾ ਸਥਾਨ ਅਨਮੋਲਦੀਪ ਕੌਰ ਆਦਮਪੁਰਾ ਤੇ ਕਰਨ ਕੁਮਾਰ ਰਾਜਗੜ੍ਹ ਖੁਰਦ, ਦੂਜਾ ਸਥਾਨ ਜਸਪ੍ਰੀਤ ਕੌਰ ਜਲਾਲ ਤੇ ਸਹਿਜਪ੍ਰੀਤ ਸਿੰਘ ਗੌਂਸਪੁਰਾ, ਤੀਜਾ ਸਥਾਨ ਸਹਿਜਪ੍ਰੀਤ ਸਿੰਘ ਦੀਨਾ ਅਤੇ ਸੁਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਬੱਚਿਆਂ ਦਾ ਸਨਮਾਨ ਕੀਤਾ। ਇਸ ਮੌਕੇ ਸਮਾਜ ਸੇਵੀ ਰਵਿੰਦਰ ਕਪਿਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਸ਼ਰਮਾ ਆਦਿ ਸ਼ਾਮਲ ਸਨ। -ਪੱਤਰ ਪ੍ਰੇਰਕ

Advertisement

Advertisement
Advertisement