ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕਾਬਲਿਆਂ ’ਚ ਜੇਤੂ ਰਹੇ ਬੱਚਿਆਂ ਦਾ ਸਨਮਾਨ

08:50 AM Mar 29, 2024 IST
ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਬੱਚੇ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 28 ਮਾਰਚ
ਬਾਲ ਦਿਵਸ ਦੇ ਸੰਦਰਭ ’ਚ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਕੁਰੂਕਸ਼ੇਤਰ ਵੱਲੋਂ ਲੰਘੇ 17 ਅਕਤੂਬਰ ਤੋਂ ਲੈ ਕੇ 20 ਅਕਤੂਬਰ ਤੱਕ ਕਰਵਾਏ ਗਏ ਮੁਕਾਬਲੇ ਦੇ ਜੇਤੂਆਂ ਨੂੰ ਕਲਾ ਕ੍ਰਿਤੀ ਭਵਨ ਕੁਰੂਕਸ਼ੇਤਰ ਵਿਚ ਸਨਮਾਨਿਤ ਕੀਤਾ ਗਿਆ।
ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਪਹੰੁਚੇ ਸਿਟੀ ਮੈਜਿਸਟ੍ਰੇਟ ਰਮਨ ਗੁਪਤਾ ਨੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਨਾਲ ਬੱਚਿਆਂ ਵਿੱਚ ਭਰੋਸੇ ਤੇ ਏਕਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਬਾਲ ਕਲਿਆਣ ਪਰਿਸ਼ਦ ਵਲੋਂ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਲਗਨ ਤੇ ਮਿਹਨਤ ਨਾਲ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਬਚਿੱਆਂ ਵਲੋਂ ਭਗਤੀ ਭਜਨ ਨਾਲ ਕੀਤੀ ਗਈ।
ਇਸ ਸਮਾਗਮ ਦੌਰਾਨ ਬੱਚਿਆਂ ਨੇ ਸ਼ਾਨਦਾਰ ਰੰਗਾਰੰਗ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਅਤੇ ਹਾਜ਼ਰੀਨ ਦਾ ਮਨ ਮੋਹ ਲਿਆ। ਜ਼ਿਲ੍ਹਾ ਬਾਲ ਭਲਾਈ ਅਧਿਕਾਰੀ ਗੌਰਵ ਰੋਹਿਲਾ ਨੇ ਦੱਸਿਆ ਕਿ ਬਾਲ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ 486 ਬੱਚਿਆਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਸਮਾਗਮ ਮੌਕੇ ਅਕਾਂਕਸ਼ਾ, ਮੀਨਾ, ਰਾਜ ਕੁਮਾਰ, ਸੁਮਿਤ ਕੁਮਾਰ, ਰਾਜ ਬਾਲਾ, ਰੰਕੀ, ਅਧਿਆਪਕ, ਮਾਪੇ, ਪਰਿਸ਼ਦ ਦੇ ਮੈਂਬਰ ਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Advertisement