For the best experience, open
https://m.punjabitribuneonline.com
on your mobile browser.
Advertisement

ਸ਼ਹੀਦਾਂ ਦੇ ਪਰਿਵਾਰਾਂ ਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

07:52 AM Aug 29, 2023 IST
ਸ਼ਹੀਦਾਂ ਦੇ ਪਰਿਵਾਰਾਂ ਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Advertisement

ਨਿੱਜੀ ਪੱਤਰ ਪ੍ਰੇਰਕ
ਨੂਰਪੁਰ ਬੇਦੀ, 28 ਅਗਸਤ
ਇੱਥੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਸਥਾਨ ’ਤੇ ਲੱਗੇ ਜੋੜ ਮੇਲੇ ਦੀ ਸਮਾਪਤੀ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ, ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਸਣੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਅਖੰਡ ਪਾਠ ਦੇ ਭੋਗ ਮਗਰੋਂ ਹੋਣਹਾਰ ਵਿਦਿਆਰਥੀਆਂ, ਸ਼ਹੀਦਾਂ ਦੇ ਪਰਿਵਾਰਾਂ ਤੇ ਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੰਵਰ ਗਰੇਵਾਲ, ਪੱਮਾ ਡੂਮੇਵਾਲ, ਗ਼ਜ਼ਲ ਗਾਇਕ ਸੁਨੀਲ ਡੋਗਰਾ ਸਣੇ ਹੋਰ ਕਲਾਕਾਰਾਂ ਨੇ ਰੰਗ ਬੰਨ੍ਹਿਆ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਇਸ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਡੀਐੱਸਪੀ ਅਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਕਮਿੱਕਰ ਸਿੰਘ ਡਾਢੀ, ਰਾਮ ਕੁਮਾਰ ਮੁਕਾਰੀ, ਸਰਬਜੀਤ ਸਿੰਘ ਭਟੋਲੀ, ਜੁਝਾਰ ਸਿੰਘ ਆਸਪੁਰ, ਪ੍ਰਿੰਸੀਪਲ ਮੰਨੀ ਰਾਮ, ਪਰਮਿੰਦਰ ਸਿੰਘ, ਅਮਨ ਚੱਢਾ, ਸਤਿਨਾਮ ਸਿੰਘ ਨਾਗਰਾ, ਅਵਤਾਰ ਸਿੰਘ ਕੂਨਰ, ਸਰਪੰਚ ਹਰਦਿਆਲ ਸਿੰਘ ਬੜਵਾ ਦਾ ਵੀ ਸਨਮਾਨ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×