For the best experience, open
https://m.punjabitribuneonline.com
on your mobile browser.
Advertisement

ਅੱਵਲ ਆਉਣ ਵਾਲੇ ਪਾੜ੍ਹਿਆਂਂ ਦਾ ਸਨਮਾਨ

09:00 AM Sep 01, 2024 IST
ਅੱਵਲ ਆਉਣ ਵਾਲੇ ਪਾੜ੍ਹਿਆਂਂ ਦਾ ਸਨਮਾਨ
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 31 ਅਗਸਤ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਅਚੀਵਰ ਡੇਅ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤਕ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ। ਡਾ. ਐੱਸਐੱਸ ਆਹੂਜਾ ਬਲਾਕ ਸਿਖਿਆ ਅਧਿਕਾਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮਾਤਾ ਰੁਕਮਣੀ ਰਾਏ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾਂ ਦੇ ਪ੍ਰਧਾਨ ਵਿਸ਼ਣੂ ਭਗਵਾਨ ਗੁਪਤਾ ਤੇ ਆਰੀਆ ਕੰਨਿਆ ਕਾਲਜ ਦੇ ਖਜ਼ਾਨਚੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਉਨ੍ਹਾਂ ਦਾ ਸੁਆਗਤ ਕੀਤਾ। ਮੁੱਖ ਮਹਿਮਾਨ ਡਾ. ਐੱਸਐਸ ਆਹੂਜਾ ਨੇ ਵਿਦਿਆਰਥੀਆਂ ਨਾਲ ਕੁਝ ਆਪਣੇ ਤਜਰਬੇ ਵੀ ਸਾਂਝੇ ਕੀਤੇ ਤੇ ਇਸ ਗੱਲ ’ਤੇ ਜੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੇ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣਾ ਚਾਹੀਦਾ ਹੈ। ਡਾ. ਘੁੰਮਣ ਨੇ ਬੱਚਿਆਂ ਨੂੰ ਹਰ ਮੁਸ਼ਕਲ ਦਾ ਸਾਹਮਣਾ ਕਰਨ ਤੇ ਪੜ੍ਹਾਈ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਗਿੱਧਾ, ਨ੍ਰਿਤ, ਲੋਕ ਗੀਤ, ਭੰਗੜਾ, ਰਾਜਸਥਾਨੀ ਨ੍ਰਿਤ ਆਦਿ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਅਧਿਆਪਕਾ ਅਰਸ਼ਦੀਪ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਇਸ ਮੌਕੇ ਸਕੂਲ ਦੇ ਮੀਤ ਪ੍ਰਧਾਨ ਪੂਰਨ ਚੰਦ, ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਸਕੂਲ ਪ੍ਰਬੰਧਕ ਮਨੋਜ ਭਸੀਨ, ਮੁਕੇਸ਼ ਦੂਆ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement