ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਜਿਸਟਰੀਆਂ ਸ਼ੁਰੂ ਹੋਣ ’ਤੇ ਸਾਬਕਾ ਵਿਧਾਇਕ ਦਾ ਸਨਮਾਨ

08:19 AM Jul 07, 2024 IST
ਕਾਲਾਂਵਾਲੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਬਲਕੌਰ ਸਿੰਘ।

ਪੱਤਰ ਪ੍ਰੇਰਕ
ਕਾਲਾਂਵਾਲੀ, 6 ਜੁਲਾਈ
ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਦੇ ਯਤਨਾਂ ਸਦਕਾ ਕਾਲਾਂਵਾਲੀ ਸ਼ਹਿਰ ਅਤੇ ਪਿੰਡ ਖੇਤਰ ਦੀਆਂ ਬੰਦ ਪਈਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਜਿਸ ’ਤੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵੱਲੋਂ ਸਾਬਕਾ ਵਿਧਾਇਕ ਦੇ ਸਨਮਾਨ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਐਸੋਸੀਏਸ਼ਨ ਦੇ ਮੈਂਬਰਾਂ ਮਿੱਠੂ ਸਿੰਘ ਮਾਂਗਟ, ਮੱਖਣ ਅਰੋੜਾ ਅਤੇ ਰੋਸ਼ਨ ਡਾਬਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਕਾਲਾਂਵਾਲੀ ਨੂੰ ਨਗਰ ਪਾਲਿਕਾ ਵਿੱਚ ਸ਼ਾਮਲ ਕਰਨ ਲਈ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਸਰਕਾਰ ਨੇ ਪਿੰਡ ਅਤੇ ਸ਼ਹਿਰ ਦੀਆਂ ਰਜਿਸਟਰੀਆਂ ਬੰਦ ਕਰ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਉਕਤ ਸਮੱਸਿਆ ਸਬੰਧੀ ਕੁਝ ਦਿਨ ਪਹਿਲਾਂ ਐਸੋਸੀਏਸ਼ਨ ਵੱਲੋਂ ਸਾਬਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। 3 ਜੁਲਾਈ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਿਰਸਾ ਫੇਰੀ ਦੌਰਾਨਬਲਕੌਰ ਸਿੰਘ ਨੇ ਉਪਰੋਕਤ ਸਮੱਸਿਆ ਮੁੱਖ ਮੰਤਰੀ ਦੇ ਸਾਹਮਣੇ ਰੱਖੀ ਸੀ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ ਹਨ।

Advertisement

Advertisement