For the best experience, open
https://m.punjabitribuneonline.com
on your mobile browser.
Advertisement

ਦਸਵੀਂ ਦੇ ਨਤੀਜੇ ’ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ

07:02 AM Apr 22, 2024 IST
ਦਸਵੀਂ ਦੇ ਨਤੀਜੇ ’ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ
ਸਰਕਾਰੀ ਕੰਨਿਆ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਧਿਆਪਕਾਂ ਨਾਲ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 21 ਅਪਰੈਲ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਸਕੂਲ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਵਧੀਆ ਅੰਕ ਪ੍ਰਾਪਤ ਕਰਨ ’ਤੇ ਸਮੂਹ ਸੱਠ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਅਤੇ ਹਰਨੀਰ ਕੌਰ ਮਾਂਗਟ ਨੇ ਦੱਸਿਆ ਕਿ ਅੱਠ ਵਿਦਿਆਰਥਣਾਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇਸ ਮੌਕੇ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਸਾਨੀਆ ਖਾਨ, ਸਹਿਜਪ੍ਰੀਤ ਕੌਰ, ਜਸਨੂਰਪ੍ਰੀਤ ਕੌਰ, ਜਾਨਵੀ, ਹਰਲੀਨ ਕੌਰ, ਸਿਮਰਨਜੀਤ ਕੌਰ, ਮਨਮੀਤ ਕੌਰ ਅਤੇ ਗਗਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।
ਇਸੇ ਤਰ੍ਹਾਂ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਪੰਜਾਬੀ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਦਸਵੀਂ ਦੀ ਬੋਰਡ ਪ੍ਰੀਖਿਆ 43 ਵਿਦਿਆਰਥੀਆਂ ਵੱਲੋਂ ਦਿੱਤੀ ਗਈ ਅਤੇ ਸਕੂਲ ਦੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਨ੍ਹਾਂ ਵਿੱਚ ਮੁਸਕਾਨ ਖਾਨ ਨੇ ਪਹਿਲਾ, ਖੁਸ਼ਪ੍ਰੀਤ ਕੌਰ ਲੁਠੇੜੀ ਅਤੇ ਖੁਸ਼ਪ੍ਰੀਤ ਕੌਰ ਰਾਮਗੜ੍ਹ ਨੇ ਸਾਂਝੇ ਤੌਰ ’ਤੇ ਦੂਜਾ, ਕੋਮਲਪ੍ਰੀਤ ਕੌਰ ਚੂਹੜਮਾਜਰਾ ਨੇਤੀਜਾ ਅਤੇ ਖੁਸ਼ਪ੍ਰੀਤ ਕੌਰ ਕਾਲੇਮਾਜਰਾ ਨੇ ਚੌਥਾ ਸਥਾਨ ਹਾਸਲ ਕੀਤਾ ਹੈ।

Advertisement

Advertisement
Author Image

Advertisement
Advertisement
×