For the best experience, open
https://m.punjabitribuneonline.com
on your mobile browser.
Advertisement

ਕੌਮੀ ਖੇਡ ਦਿਵਸ ’ਤੇ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ

08:08 AM Aug 30, 2024 IST
ਕੌਮੀ ਖੇਡ ਦਿਵਸ ’ਤੇ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 29 ਅਗਸਤ
ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਤੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੀ ਜੈਯੰਤੀ ’ਤੇ ਪੰਜਾਬ ਰਾਜ ਭਵਨ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਤੇ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਖੇਡ ਸਮਾਗਮ ਦੌਰਾਨ ਪ੍ਰਸ਼ਾਸਕ ਨੇ ਚੰਡੀਗੜ੍ਹ ਦੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਤਮਗਾ ਜਿੱਤਣ ਵਾਲੇ 311 ਖਿਡਾਰੀਆਂ ਨੂੰ 4 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ਗਏ। ਸ੍ਰੀ ਕਟਾਰੀਆ ਨੇ ਦੇਸ਼ ਭਰ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾ ਦੀ ਸ਼ਲਾਘਾ ਕੀਤੀ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੇ ਕਿਹਾ ਕਿ ਖੇਡਾਂ ਆਪਸੀ ਭਾਈਚਾਰਾ ਤੇ ਇਕਜੁੱਟਤਾ ਦਾ ਸੁਨੇਹਾ ਦਿੰਦੀ ਹੈ। ਖੇਡ ਦੇ ਮੈਦਾਨ ’ਚ ਸਾਰੇ ਖਿਡਾਰੀ ਜਾਤੀ ਤੇ ਧਰਮ ਦੇ ਪੱਖ-ਭਾਤ ਨੂੰ ਭੁਲਾ ਕੇ ਖੇਡਦੇ ਹਨ। ਇਸ ਤੋਂ ਇਲਾਵਾ ਖੇਡਾਂ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਰੱਖਦੀਆਂ ਹਨ। ਇਸ ਲਈ ਸਾਰਿਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਤੇ ਯੂਟੀ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਲੱਖਾਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ। ਉੱਥੇ ਹੀ ਯੂਟੀ ਪ੍ਰਸ਼ਾਸਨ ਵੱਲੋਂ ‘ਗਲੀ ਕ੍ਰਿਕਟ’ ਟੂਰਨਾਮੈਂਟ ਰਾਹੀਂ ਚੰਡੀਗੜ੍ਹ ਵਿੱਚ ਖੇਡਾਂ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਕਟਾਰੀਆ ਨੇ ਪੈਰਿਸ ਓਲੰਪਿਕ ਵਿੱਚ ਜਿੱਤ ਹਾਸਲ ਕਰਨ ਵਾਲੇ ਖਿਡਾਰੀਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਿੱਚ ਭਾਰਤ ਨੇ 6 ਤਗਮੇ ਜਿੱਤੇ ਹਨ ਤੇ ਉਮੀਦ ਹੈ ਕਿ ਭਵਿੱਖ ਵਿੱਚ ਖਿਡਾਰੀ ਹੋਰ ਤਗਮੇ ਜਿੱਤਣਗੇ।

Advertisement

Advertisement
Advertisement
Author Image

sanam grng

View all posts

Advertisement