ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ

07:48 AM Jul 19, 2024 IST
ਤਗ਼ਮਾ ਜੇਤੂ ਵਿਦਿਆਰਥਣਾਂ ਪ੍ਰਿੰਸੀਪਲ ਡਾ. ਆਰਪੀ ਰਾਠੀ ਨਾਲ। -ਫੋਟੋ: ਗੁਲਿਆਣੀ

ਪੱਤਰ ਪ੍ਰੇਰਕ
ਨਰਾਇਣਗੜ੍ਹ, 18 ਜੁਲਾਈ
ਡੀਏਵੀ ਪਬਲਿਕ ਸਕੂਲ ਨਰਾਇਣਗੜ੍ਹ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਆਰਪੀ ਰਾਠੀ ਨੇ ਦੱਸਿਆ ਕਿ ਇਹ ਮੁਕਾਬਲਾ 16 ਜੁਲਾਈ ਨੂੰ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ਤਹਿਤ ਅੰਬਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਸੋਨ ਤਗ਼ਮੇ ਜਿੱਤ ਕੇ ਰਾਜ ਪੱਧਰੀ ਟੀਮ ਵਿੱਚ ਥਾਂ ਬਣਾਈ। ਉਨ੍ਹਾਂ ਦੱਸਿਆ ਕਿ ਨਰਾਇਣਗੜ੍ਹ ਦੇ ਹੋਣਹਾਰ ਵਿਦਿਆਰਥੀਆਂ ਰਿਜ਼ਕ, ਏਂਜਲ ਅਤੇ ਨੂਰ ਨੇ ਸੋਨੇ ਦੇ ਤਗ਼ਮੇ ਜਿੱਤੇ ਅਤੇ ਸਿਰੀ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਡਾ. ਰਾਠੀ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪਹੁੰਚਣ ’ਤੇ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਨੇ ਸਕੂਲ ਦੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Advertisement

Advertisement