For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਬਣਾਈ ਕਮੇਟੀ ਦੇ ਮੈਂਬਰਾਂ ਦਾ ਸਨਮਾਨ

08:00 AM Mar 06, 2024 IST
ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਬਣਾਈ ਕਮੇਟੀ ਦੇ ਮੈਂਬਰਾਂ ਦਾ ਸਨਮਾਨ
ਪ੍ਰਚਾਰ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਹਰਮੀਤ ਸਿੰਘ ਕਾਲਕਾ ਤੇ ਹੋਰ।
Advertisement

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ’ ਮਾਂ-ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਨਿਰੰਤਰ ਯਤਨਸ਼ੀਨ ਹੈ। ਬੀਤੇ ਸਮੇਂ ਵਿਚ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਵੱਲੋਂ ਮਾਤ-ਭਾਸ਼ਾ ਪੰਜਾਬੀ ਦੀ ਚੜ੍ਹਦੀਕਲਾ ਲਈ ਅਨੇਕਾਂ ਕਾਰਜ ਕੀਤੇ ਗਏ ਹਨ। ਇਸ ਵੱਡਮੁੱਲੇ ਕਾਰ ਲਈ ਸਥਾਪਤ ਕੋਰ ਕਮੇਟੀ ਦੇ ਪੰਜ ਮੈਂਬਰਾਂ ਸਵਰਨ ਸਿੰਘ, ਜਗਜੀਤ ਸਿੰਘ, ਕਰਮਜੀਤ ਕੌਰ, ਅਰਵਿੰਦਰ ਕੌਰ ਖਾਲਸਾ ਅਤੇ ਪ੍ਰਦੀਪ ਕੌਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭੁੱਲਰ ਵੱਲੋਂ ਪੈਂਤੀ ਅੱਖਰੀ ਨਾਲ ਸਜਿਆ ਇੱਕ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਹਰਦਿੱਤ ਸਿੰਘ ਨੇ ਕਿਹਾ ਕਿ ਭਾਸ਼ਾ ਪ੍ਰਸਾਰ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿਚ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਅਨੇਕਾਂ ਹੋਰ ਨਵੇਕਲੇ ਉਪਰਾਲੇ ਕੀਤੇ ਜਾਣਗੇ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×