For the best experience, open
https://m.punjabitribuneonline.com
on your mobile browser.
Advertisement

ਬੇਲਾ ਕਾਲਜ ਦੇ ਹੋਣਹਾਰ ਬੱਚਿਆਂ ਦਾ ਸਨਮਾਨ

07:02 AM Mar 31, 2024 IST
ਬੇਲਾ ਕਾਲਜ ਦੇ ਹੋਣਹਾਰ ਬੱਚਿਆਂ ਦਾ ਸਨਮਾਨ
ਕਾਲਜ ਬੇਲਾ ਦੇ ਹੋਣਹਾਰ ਵਿਦਿਆਰਥੀ ਪ੍ਰਿੰਸੀਪਲ ਸਤਵੰਤ ਕੌਰ ਸ਼ਾਹੀ ਨਾਲ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 30 ਮਾਰਚ
ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਮੈਨਜਮੈਂਟ ਵਿਭਾਗ ਦੇ ਬੀਬੀਏ ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਭਾਗ ਮੁਖੀ ਪ੍ਰੋ. ਗੁਰਲਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਲਾਨੇ ਗਏ ਨਤੀਜਿਆਂ ਵਿੱਚ ਬੀਬੀਏ ਵਿਭਾਗ ਦੀ ਹਰਮਨਜੋਤ ਕੌਰ ਨੇ 87 ਫੀਸਦੀ ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਰਜੀਤ ਕੌਰ ਨੇ 82 ਫੀਸਦੀ ਅਤੇ ਗੁਰਸਿਮਰਨ ਸਿੰਘ ਨੇ 80 ਫੀਸਦੀ ਨੰਬਰ ਹਾਸਲ ਕਰਕੇ ਕਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰੋ. ਗੁਰਿੰਦਰ ਸਿੰਘ, ਪ੍ਰੋ. ਪ੍ਰੀਤਕਮਲ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ ਸੁਨੀਤਾ ਰਾਣੀ ਹਾਜ਼ਰ ਸਨ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ ਸਰਹਿੰਦ ਮੰਡੀ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਜਗਦੀਸ਼ ਵਰਮਾ, ਮੈਨੇਜਰ ਡਾ. ਹਿਤੇਂਦਰ ਸੂਰੀ, ਦਿਨੇਸ਼ ਗੁਪਤਾ, ਜੀਕੇ ਸ਼ੈਲੀ, ਸਿਮਰ ਸ਼ੈਲੀ, ਸੰਦੀਪ ਸਿੰਗਲਾ, ਆਰਤੀ ਗੁਪਤਾ, ਸਤਨਾਮ ਭਾਰਦਵਾਜ, ਰਘਵੀਰ ਸੂਰੀ ਅਤੇ ਮੀਨਾਕਸ਼ੀ ਗੁਪਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਸਕੂਲ ਦੀਆਂ ਸਾਰੀਆਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਮੋਹਰੀ ਵਿਦਿਆਰਥੀਆਂ ਨੂੰ ਇਨਾਮ ਵੰਡੇ।
ਘਨੌਲੀ (ਪੱਤਰ ਪ੍ਰੇਰਕ): ਇੱਥੇ ਅੱਜ ਲਾਰਡ ਕ੍ਰਿਸ਼ਨਾ ਪਬਲਿਕ ਸਕੂਲ ਘਨੌਲੀ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਸਕੂਲ ਦੇ ਡਾਇਰੈਕਟਰ ਰਾਜੀਵ ਸ਼ਰਮਾ ਅਤੇ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਵੱਖ ਵੱਖ ਜਮਾਤਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ ਸਰਟੀਫੀਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ। ਇਸ ਮੌਕੇ ਸਰਬਜੀਤ ਕੌਰ, ਗੁਰਪ੍ਰੀਤ ਕੌਰ, ਪੂਜਾ, ਜਸ਼ਨਪ੍ਰੀਤ ਕੌਰ, ਜਸਵਿੰਦਰ ਕੌਰ, ਪਰਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।

Advertisement

ਸਕੂਲ ’ਚ ਇਨਾਮ ਵੰਡ ਸਮਾਰੋਹ ਕਰਵਾਇਆ

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਇੱਥੋਂ ਦੇ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿੱਚ ਅੱਜ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਸ਼ੋਕ ਪਵਾਰ, ਸੰਯੁਕਤ ਸਕੱਤਰ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਬਲਦੇਵ ਰਾਮ ਅਤੇ ਕਾਂਗਰਸ ਦੇ ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਸ਼ਰਮਾ ਨੇ ਸਾਲਾਨਾ ਰਿਪੋਰਟ ਪੜ੍ਹੀ। ਇਸ ਉਪਰੰਤ ਪ੍ਰੀ-ਨਰਸਰੀ ਤੋਂ ਲੈ ਕੇ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣ ਬੱਚਿਆਂ ਨੂੰ ਇਨਾਮ ਵੰਡੇ ਗਏ। ਸਕੂਲ ਮੈਨੇਜਮੈਂਟ ਦੇ ਟਰੱਸਟੀ ਅਤੇ ਸੀਨੀਅਰ ਵਕੀਲ ਸੰਜੀਵ ਸ਼ਰਮਾ ਨੇ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ।

Advertisement

ਰਾਏਪੁਰ ਅਰਾਈਆਂ ’ਚ ਗਰੈਜੂਏਸ਼ਨ ਸੈਰੇਮਨੀ

ਅਮਲੋਹ (ਪੱਤਰ ਪ੍ਰੇਰਕ): ਸਰਕਾਰੀ ਐਲੀਮੈਂਟਰੀ ਸਕੂਲ ਰਾਏਪੁਰ ਅਰਾਈਆ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਮਨਾਈ ਗਈ। ਸਕੂਲ ਇੰਚਾਰਜ ਗੁਰਚਰਨ ਸਿੰਘ ਨੇ ਮਾਪਿਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ਗੁਰਮੀਤ ਸਿੰਘ ਨੇ ਸਕੂਲ ਨੂੰ ਪੱਖਾ ਦਾਨ ਕੀਤਾ। ਇਸ ਮੌਕੇ ਸਕੂਲ ਇੰਚਾਰਜ ਗੁਰਚਰਨ ਸਿੰਘ, ਗੁਰਮੀਤ ਸਿੰਘ, ਚੇਅਰਮੈਨ ਰਾਮ ਲੋਕ, ਹਰਪ੍ਰੀਤ ਸਿੰਘ, ਜਗਰੂਪ ਸਿੰਘ, ਪਰਮਿੰਦਰ ਸਿੰਘ, ਗੁਰਮੁੱਖ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਕੌਰ, ਗੁਰਚੈਨ ਕੌਰ, ਮਨਦੀਪ ਕੌਰ, ਅਨਪ੍ਰੀਤ ਕੌਰ, ਬੇਅੰਤ ਕੌਰ ਅਤੇ ਧਰਮਪਾਲ ਹਾਜ਼ਰ ਸਨ। ਨਤੀਜਿਆਂ ਅਨੁਸਾਰ ਪਹਿਲੀ ਵਿੱਚੋਂ ਗੁਰਜਸਨ ਸਿੰਘ ਨੇ ਪਹਿਲਾ, ਸਿਮਰਨਜੌਤ ਕੌਰ ਨੇ ਦੂਜਾ ਅਤੇ ਭਵਦੀਪ ਸਿੰਘ ਨੇ ਤੀਜਾ, ਦੂਜੀ ਕਲਾਸ ਵਿੱਚੋਂ ਸਿਮਰਨਜੋਤ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ ਅਤੇ ਸੁਖਪ੍ਰੀਤ ਸਿੰਘ ਅਤੇ ਅਮਰਪ੍ਰੀਤ ਸਿੰਘ ਨੇ ਤੀਜਾ, ਤੀਜੀ ਵਿਚ ਖੁਸ਼ਪ੍ਰੀਤ ਸਿੰਘ ਨੇ ਪਹਿਲਾ, ਮਹਿਕਪ੍ਰੀਤ ਨੇ ਦੂਜਾ ਅਤੇ ਗੁਰਤੀਰਥ ਸਿੰਘ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

Advertisement
Author Image

sanam grng

View all posts

Advertisement