ਖਾਲਸਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਪੱਤਰ ਪ੍ਰੇਰਕ
ਰੂਪਨਗਰ, 3 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਪੰਜਵੀਂ ਕਲਾਸ ਦਾ ਨੀਤੀਜਾ ਐਲਾਨਿਆ ਗਿਆ। ਇਸ ਨਤੀਜੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਜੰਨਤਪ੍ਰੀਤ ਕੌਰ ਨੇ 99.4 ਫ਼ੀਸਦੀ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਜੀਵਿਕਾ ਨੇ 97 ਫ਼ੀਸਦੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਰਮਵਾਰ ਸੁਜਾਤਾ ਨੇ 96.4 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੀਖਿਆ ਵਿੱਚ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ 31 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।
ਇਸੇ ਤਰ੍ਹਾਂ ਕਰਮਵਾਰ 23 ਵਿਦਿਆਰਥੀਆਂ ਨੇ 70% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਦਿ ਅੰਬਾਲਾ ਬੋਰਡ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪਹਿਲੇ ਤਿੰਨ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਸਨਮਾਨਿਆ।
ਇਸ ਮੌਕੇ ਨਵਤੇਜ ਸਿੰਘ, ਸਰਬਜੀਤ ਕੌਰ, ਸੁਖਪ੍ਰੀਤ ਕੌਰ, ਹਰਪ੍ਰੀਤ ਕੌਰ ਮਾਂਗਟ, ਮਨਦੀਪ ਸੈਣੀ, ਸੁਖਜੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਗੁੜੀਆ, ਮੀਨਾ ਕੁਮਾਰੀ, ਕਿਰਨਜੋਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।
ਘਨੌਲੀ (ਪੱਤਰ ਪ੍ਰੇਰਕ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਨੌਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਡਕਾਲਾ ਨੇ ਦੱਸਿਆ ਕਿ ਵਿਦਿਆਰਥਣ ਸਿਮਰਨ ਕੌਰ 500 ਵਿੱਚੋਂ 500 ਭਾਵ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਹੀ, ਮੋਹਿਤ ਧੀਮਾਨ 497 ਅੰਕ ਹਾਸਿਲ ਕਰਕੇ ਦੂਜੇ ਅਤੇ ਰੌਲੀ 496 ਅੰਕ ਹਾਸਿਲ ਕਰਕੇ ਤੀਜੇ ਸਥਾਨ ’ਤੇ ਰਹੀ। ਸਕੂਲ ਮੁਖੀ ਨੇ ਦੱਸਿਆ ਕਿ ਸਕੂਲ ਦੇ ਕੁੱਲ 32 ਵਿਦਿਆਰਥੀਆਂ ਨੇ ਪੰਜਵੀਂ ਬੋਰਡ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚੋਂ ਸਾਰੇ ਹੀ ਵਿਦਿਆਰਥੀ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਪਾਸ ਹੋਏ ਹਨ। ਇਨ੍ਹਾਂ ਵਿੱਚੋਂ 14 ਵਿਦਿਆਰਥੀਆਂ ਦੇ ਅੰਕ 95 ਫ਼ੀਸਦੀ ਤੋਂ ਵੱਧ ਅੱਠ ਵਿਦਿਆਰਥੀਆਂ ਦੇ 90 ਫ਼ੀਸਦੀ ਤੋਂ ਵੱਧ ਅੰਕ ਆਏ ਹਨ।
ਉਨ੍ਹਾਂ ਬੱਚਿਆਂ ਦੀ ਕਾਮਯਾਬੀ ਦਾ ਸਿਹਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਪੰਜਵੀਂ ਜਮਾਤ ਦੀ ਇੰਚਾਰਜ ਅਧਿਆਪਕ ਸਾਰਿਕਾ ਮਰਵਾਹਾ ਨੂੰ ਦਿੱਤਾ।
ਸਕੂਲ ਦਾ ਨਤੀਜਾ 100 ਫ਼ੀਸਦੀ
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਦੇਸ਼ ਭਗਤ ਗਲੋਬਲ ਸਕੂਲ ਨੇ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸਕੂਲ ਦੇ ਨੌਵੀਂ, 11ਵੀਂ ਅਤੇ ਪਲੇਅ ਵੇਅ ਜਮਾਤਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਅਤੇ ਗ੍ਰੇਡ ਪ੍ਰਾਪਤ ਕੀਤੇ। ਸਕੂਲ ਵਿੱਚ ਟੈਟੂ ਕਾਰਨਰ ਦੇ ਨਾਲ ਸੈਲਫੀ ਕਾਰਨਰ ਨੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਧਿਆਨ ਖਿੱਚਿਆ। ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਸਕੂਲ ਵਿੱਚ ਏ-1 ਹੋਲਡਰ ਚਾਰਟ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਡਿਜੀਟਲ ਰਿਪੋਰਟ ਕਾਰਡ ਦਿੱਤੇ ਗਏ। ਸਕੂਲ ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਵਿਦਿਆਰਥੀ, ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਕਮੇਟੀ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।