For the best experience, open
https://m.punjabitribuneonline.com
on your mobile browser.
Advertisement

ਸਮਰਹਿੱਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

08:35 AM May 07, 2024 IST
ਸਮਰਹਿੱਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਬੱਚਿਆਂ ਦਾ ਸਨਮਾਨ ਕਰਦੇ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ।- ਫੋਟੋ: ਮਰਾਹੜ
Advertisement

ਭਾਈ ਰੂਪਾ: ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿੱਚ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਦੀ ਅਗਵਾਈ ਹੇਠ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅੱਠਵੀਂ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਜਸ਼ਨਦੀਪ ਕੌਰ, ਅਭੀਜੋਤ ਕੌਰ ਤੇ ਪ੍ਰਭਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕਰ ਕੇ ਪਾਸ ਹੋਏ ਹਨ। ਉਨ੍ਹਾਂ ਸ਼ਾਨਦਾਰ ਨਤੀਜੇ ਦੀ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਲੈਕਚਰਾਰ ਜਸਵੀਰ ਸਿੰਘ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਚੋਪੜਾ, ਬਲਜਿੰਦਰ ਕੌਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਜਸਪਾਲ ਕੌਰ, ਕਮਲਪ੍ਰੀਤ ਕੌਰ, ਵਿੰਦਰਪਾਲ ਕੌਰ, ਚਿੰਤਪਾਲ ਕੌਰ ਤੇ ਜਸਪ੍ਰੀਤ ਕੌਰ ਸੈਣੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×