For the best experience, open
https://m.punjabitribuneonline.com
on your mobile browser.
Advertisement

ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

10:54 AM May 08, 2024 IST
ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
ਸਨਮਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਧਿਆਪਕਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਮਈ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਵਿੱਚ ਪ੍ਰੀਖਿਆ ਵਿੱਚ ਅੱਵਲ ਵਿਦਿਆਰਥਣਾਂ ਦੇ ਸਨਮਾਨ ਲਈ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੌਰਾਨ ਹਿਸਾਬ ਅਤੇ ਪੰਜਾਬੀ ਵਿਸ਼ੇ ਵਿਚੋਂ ਸੌ ਫੀਸਦ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਇਹ ਮਾਣਮੱਤੀ ਪ੍ਰਾਪਤੀ ਵਿੱਚ ਰਾਜਵੀਰ ਕੌਰ, ਚਰਨਜੋਤ ਕੌਰ, ਮਨਦੀਪ ਬੰਗੜ, ਸਿਮਰਨ ਕੌਰ, ਪੂਜਾ ਕੁਮਾਰੀ, ਸਿਮਰਨਜੋਤ ਕੌਰ ਅਤੇ ਰਿਤੂ ਬਾਲਾ ਨੇ ਆਪਣੇ ਨਾਮ ਦਰਜ ਕਰਵਾਈ। ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ , ਸੀਨੀਅਰ ਲੈਕਚਰਾਰ ਹਰਜੀਤ ਸਿੰਘ ਰਤਨ ਅਤੇ ਸਮੂਹ ਸਟਾਫ਼ ਵੱਲੋਂ ਗਣਿਤ ਲੈਕਚਰਾਰ ਰੇਨੂੰ ਮਦਾਨ ਅਤੇ ਪੰਜਾਬੀ ਲੈਕਚਰਾਰ ਹਰਜੀਤ ਸਿੰਘ ਰਤਨ ਨੂੰ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਗਈ। ਅੱਠਵੀਂ ਅਤੇ ਦਸਵੀਂ ਜਮਾਤ ਵਿੱਚੋਂ ਚੰਗੇ ਨੰਬਰਾਂ ਨਾਲ ਪਾਸ ਹੋਈਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਅਵਨਿੰਦਰ ਸਿੰਘ, ਮਨੀ ਅਹੂਜਾ, ਮਨਿੰਦਰ ਕੌਰ, ਕੁਲਵਿੰਦਰ ਕੌਰ ਤੇ ਕਮਲਜੀਤ ਕੌਰ ਦੀ ਹਾਜ਼ਰੀ ਵਿੱਚ ਵਿਦਿਆਰਥਣਾਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×