For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

11:02 AM Feb 12, 2024 IST
‘ਆਪ’ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
‘ਆਪ’ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਦੇ ਹੋਏ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਰਣਜੋਧ ਹਡਾਣਾ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 11 ਫਰਵਰੀ
‘ਆਪ’ ਦੇ ਸੰਗਠਨ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਨ ਵੱਲੋਂ ਥਾਪੇ ਗਏ ਅਹੁਦੇਦਾਰਾਂ ਨੂੰ ਹੋਰ ਪੱਕੇ ਪੈਰੀਂ ਕਰਨ ਲਈ ‘ਆਪ’ ਆਗੂਆਂ ਵੱਲੋਂ ਇਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਜੋਂ ਇੱਥੇ ਕੀਤੇ ਗਏ ਸਮਾਗਮ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਤੇ ‘ਆਪ’ ਦੇ ਸੂਬਾਈ ਸਕੱਤਰ ਰਣਜੋਧ ਹਡਾਣਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘਚੰਦ ਸ਼ੇਰਮਾਜਰਾ ਅਤ ‘ਆਪ’ ਦੇ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾ ਭੇਂਟ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਹਡਾਣਾ ਅਤੇ ਹੋਰਨਾ ਨੇ ਨਵੀਆਂ ਅਹੁਦੇਦਾਰੀਆਂ ਲਈ ਮੁਬਾਰਕਵਾਦ ਦਿੰਦਿਆਂ, ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਜਾ ਕੇ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਰਵਿੰਦਰ ਸਿੰਘ, ਡਾ ਹਰਨੇਕ ਸਿੰਘ, ਰਾਜਾ ਧੰਜੂ, ਰਪਿੰਦਰ ਚੀਮਾ, ਲਾਲੀ ਰਹਿਲ, ਗੁਰਿੰਦਰਪਾਲ ਅਦਾਲਤੀਵਾਲਾ, ਸੁਖਵਿੰਦਰ ਬੱਲਮਗੜ, ਸੁਖਦੇਵ ਚੀਕਾ ਤੇ ਨਵਕਰਨਦੀਪ ਸਿੰਘ ਆਦਿ ਨਵ ਨਿਯੁਕਤ ਅਹੁਦੇਦਾਰਾਂ ਨੂੰ ਵੀ ਸਨਮਾਨਤ ਕੀਤਾ ਗਿਆ।

Advertisement

Advertisement
Author Image

Advertisement
Advertisement
×