ਪਿੰਡ ਢੋਲਣ ਅਤੇ ਸਲੇਮਪੁਰ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦਾ ਸਨਮਾਨ
ਜਸਬੀਰ ਸ਼ੇਤਰਾ
ਜਗਰਾਉਂ, 28 ਅਕਤੂਬਰ
ਪਿੰਡ ਢੋਲਣ ਦੀ ਨਵੀਂ ਚੁਣੀ ਗਈ ਸਮੁੱਚੀ ਪੰਚਾਇਤ ਨੇ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼ੁਕਰਾਨੇ ਵਜੋਂ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਉਪਰੰਤ ਨਵੇਂ ਚੁਣੇ ਗਏ ਸਰਪੰਚ ਗੁਰਮੇਲ ਸਿੰਘ ਗੇਲੀ, ਪੰਚ ਬਲਵੀਰ ਸਿੰਘ, ਗੁਰਦਰਸ਼ਨ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਕੌਰ, ਜਸਪ੍ਰੀਤ ਕੌਰ, ਕੁਲਦੀਪ ਕੌਰ, ਮਨਦੀਪ ਸਿੰਘ, ਸੁਖਮੰਦਰ ਸਿੰਘ ਤੇ ਹਰਭਜਨ ਸਿੰਘ ਦਾ ਪਿੰਡ ਵਾਸੀਆਂ ਨੇ ਸਨਮਾਨ ਕੀਤਾ। ਇਸ ਮੌਕੇ ਸਰਪੰਚ ਗੁਰਮੇਲ ਸਿੰਘ ਗੇਲੀ ਨੇ ਸਮੁੱਚੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸ਼ਿੰਗਾਰਾ ਸਿੰਘ, ਸੁਖਦਰਸ਼ਨ ਸਿੰਘ, ਰਾਮ ਗੋਪਾਲ ਫੌਜੀ, ਜਸਵੀਰ ਸਿੰਘ ਸੀਰਾ, ਦੇਸ ਰਾਜ, ਪਰਮਿੰਦਰ ਸਿੰਘ, ਰਾਮ ਕਿਸ਼ਨ, ਬਲਦੇਵ ਸਿੰਘ, ਨਵੇਤਜ ਸਿੰਘ, ਰਾਜਿੰਦਰ ਸਿੰਘ ਰਾਜੂ, ਮਾਸਟਰ ਕਰਨੈਲ ਸਿੰਘ, ਬਾਬਾ ਰਮੇਸ਼ ਸਿੰਘ ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।
ਇਸੇ ਤਰ੍ਹਾਂ ਪਿੰਡ ਸਲੇਮਪੁਰਾ ਦੀ ਨਵੀਂ ਚੁਣੀ ਗਈ ਪੰਚਾਇਤ ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਬਾਬਾ ਜੀਵਨ ਸਿੰਘ ਵਿੱਚ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇਐੱਨਐੱਸ ਕੰਗ ਨੇ ਨਵੇਂ ਚੁਣੇ ਸਰਪੰਚ ਦਵਿੰਦਰ ਸਿੰਘ ਸਲੇਮਪੁਰੀ, ਪੰਚ ਲੱਛਮੀ ਦੇਵੀ, ਡਾ. ਗੁਰਮੇਲ ਸਿੰਘ, ਬਲਦੇਵ ਸਿੰਘ, ਲਹਿੰਬਰਜੀਤ ਸਿੰਘ ਤੇ ਅਮਰਜੀਤ ਸਿੰਘ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ। ਇਸ ਮੌਕੇ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਜਗਮੋਹਣ ਸਿੰਘ ਮੋਲਾ ਨੇ ਨਿਭਾਈ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਪ੍ਰਮਿੰਦਰ ਸਿੰਘ ਸਿੱਧੂ, ਸਰਪੰਚ ਬਲਕਾਰ ਸਿੰਘ, ਸਰਪੰਚ ਰਵਿੰਦਰ ਸਿੰਘ, ਕਰਮ ਸਿੰਘ ਗਿੱਲ ਤੇ ਪ੍ਰਧਾਨ ਗੰਗਾ ਸਿੰਘ ਆਦਿ ਹਾਜ਼ਰ ਸਨ।
ਜਰਗੜੀ ਦੀ ਪੰਚਾਇਤ ਵੱਲੋਂ ਸ਼ੁਕਰਾਨਾ ਸਮਾਗਮ
ਪਾਇਲ (ਦੇਵਿੰਦਰ ਜੱਗੀ): ਪਿੰਡ ਜਰਗੜੀ ਦੇ ਗੁਰਦੁਆਰਾ ਸਾਹਿਬ ਵਿੱਚ ਨਵੀਂ ਬਣੀ ਪੰਚਾਇਤ ਦੇ ਸਰਪੰਚ ਪਵਿੱਤਰ ਸਿੰਘ ਤੇ ਪੰਚਾਂ ਵੱਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਸਾਬਕਾ ਸਰਪੰਚ ਸੁਖਜੀਤ ਸਿੰਘ ਸੁੱਖਾ ਤੇ ਸਮਾਜਸੇਵੀ ਅਵਤਾਰ ਸਿੰਘ ਜਰਗੜੀ ਹਾਜ਼ਰ ਸਨ। ਇਸ ਮੌਕੇ ਸਾਬਕਾ ਵਿਧਾਇਕ ਲੱਖਾ ਪਾਇਲ ਵੱਲੋਂ ਨਵ-ਨਿਯੁਕਤ ਸਰਪੰਚ ਪਵਿੱਤਰ ਸਿੰਘ ਅਤੇ ਪੰਚ ਜਸਵੰਤ ਸਿੰਘ, ਨਵਦੀਪ ਕੁਮਾਰ ਤੇ ਜਸਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਾਬਕਾ ਵਿਧਾਇਕ ਲੱਖਾ ਪਾਇਲ ਨੇ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸੰਸਦ ਮੈਂਬਰ ਡਾ. ਅਮਰ ਸਿੰਘ ਪਾਸੋਂ ਵੀ ਪਿੰਡ ਨੂੰ ਗਰਾਂਟਾਂ ਦਿਵਾਉਣ ਲਈ ਪੂਰਨ ਸਹਿਯੋਗ ਦੇਣਗੇ ਅਤੇ ਪਿੰਡ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਚਾਇਤ ਵੱਲੋਂ ਸਾਬਕਾ ਵਿਧਾਇਕ ਲੱਖਾ ਪਾਇਲ, ਸਾਬਕਾ ਕੌਂਸਲਰ ਜੱਸਾ ਰੋੜੀਆਂ, ਸਾਬਕਾ ਸਰਪੰਚ ਸੁੱਖਾ ਜਰਗੜੀ ਤੇ ਅਵਤਾਰ ਸਿੰਘ ਜਰਗੜੀ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ ਡੀਸੀ, ਬਲਦੇਵ ਸਿੰਘ ਜਰਗੜੀ, ਸਾਬਕਾ ਪੰਚ ਅੱਛਰਾ ਸਿੰਘ ਤੇ ਅਮਰੀਕ ਸਿੰਘ ਹਾਜ਼ਰ ਸਨ।