For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਨਵੇਂ ਚੁਣੇ ਸੱਤ ਸੰਸਦ ਮੈਂਬਰਾਂ ਦਾ ਸਨਮਾਨ

07:54 AM Jun 06, 2024 IST
ਭਾਜਪਾ ਦੇ ਨਵੇਂ ਚੁਣੇ ਸੱਤ ਸੰਸਦ ਮੈਂਬਰਾਂ ਦਾ ਸਨਮਾਨ
ਭਾਜਪਾ ਦੇ ਨਵੇਂ ਚੁਣੇ ਸੰਸਦ ਮੈਂਬਰ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੂਨ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਦਿੱਲੀ ਦੇ ਸਾਰੇ ਸੱਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਪਾਰਟੀ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਬੰਨ੍ਹਦਿਆਂ ਉਨ੍ਹਾਂ ਨੂੰ ਜਿੱਤ ਦਾ ‘ਨਾਇਕ’ ਕਰਾਰ ਦਿੱਤਾ ਹੈ। ਇਸ ਮੌਕੇ ਸੂਬਾ ਪ੍ਰਧਾਨ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਦਾ ਸਵਾਗਤ ਤੇ ਸਨਮਾਨ ਵੀ ਕੀਤਾ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਤੇ ਨਵੇਂ ਚੁਣੇ ਸੱਤ ਸੰਸਦ ਮੈਂਬਰਾਂ ਨੇ ਅੱਜ ਸੂਬਾ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਭਾਜਪਾ ਨੂੰ ਪੂਰਾ ਸਮਰਥਨ ਦੇ ਕੇ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ’ਤੇ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਜਨਤਾ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਫਤਵਾ ਦਿੱਤਾ ਹੈ।
ਇਸ ਮੌਕੇ ਜਿੱਤ ਦੀ ਹੈਟ੍ਰਿਕ ਲਗਾਉਣ ਵਾਲੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਆਪਣੇ ਨਵੇਂ ਗੀਤ ਦੀ ਤਾਰੀਫ ਕਰਦੇ ਹੋਏ ਹਾਜ਼ਰ ਸਮੂਹ ਪੱਤਰਕਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ, ‘‘1952 ਤੋਂ 2024 ਦਰਮਿਆਨ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪਾਰਟੀ ਨੇ ਲਗਾਤਾਰ ਤੀਜੀ ਵਾਰ ਸਾਰੀਆਂ ਸੀਟਾਂ ਜਿੱਤੀਆਂ ਹਨ। ਦਿੱਲੀ ਵਿੱਚ ਜਿੱਤ ਦਾ ਜੇਕਰ ਕੋਈ ‘ਹੀਰੋ’ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਦਿੱਲੀ ਦੀ ਜਨਤਾ ਨੇ ਸਵੀਕਾਰ ਕਰ ਲਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਭ੍ਰਿਸ਼ਟ ਹਨ ਅਤੇ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਦੇ ਜੇਲ੍ਹ ਜਾਣ ਦੇ ਜਵਾਬ ਵਿੱਚ ਵੋਟ ਪਾਓ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ।’’ ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਉੱਤਰ ਪੂਰਬੀ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਦੱਖਣੀ ਦਿੱਲੀ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਪੂਰਬੀ ਦਿੱਲੀ ਦੇ ਸੰਸਦ ਮੈਂਬਰ ਹਰਸ਼ ਮਲਹੋਤਰਾ, ਪੱਛਮੀ ਦਿੱਲੀ ਦੇ ਸੰਸਦ ਮੈਂਬਰ ਸ੍ਰੀਮਤੀ ਕਮਲਜੀਤ ਸਹਿਰਾਵਤ, ਉੱਤਰੀ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਯੋਗਿੰਦਰ ਚੰਦੋਲੀਆ, ਨਵੀਂ ਦਿੱਲੀ ਦੇ ਸੰਸਦ ਮੈਂਬਰ ਸ੍ਰੀਮਤੀ ਬਾਂਸੁਰੀ ਸਵਰਾਜ ਅਤੇ ਚਾਂਦਨੀ ਚੌਕ ਦੇ ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ ਤੋਂ ਇਲਾਵਾ ਭਾਜਪਾ ਆਗੂ ਅਰਵਿੰਦਰ ਸਿੰਘ ਲਵਲੀ ਦਾ ਸਵਾਗਤ ਕੀਤਾ।

Advertisement

ਆਮ ਚੋਣਾਂ: ਮੁਸਲਿਮ ਇਲਾਕਿਆਂ ’ਚ ਭਾਜਪਾ ਦਾ ਵਧੀਆ ਪ੍ਰਦਰਸ਼ਨ

ਨਵੀਂ ਦਿੱਲੀ (ਪੱਤਰ ਪ੍ਰੇਰਕ ): ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਦਿੱਲੀ ਅੰਦਰ ਉਨ੍ਹਾਂ ਹਲਕਿਆਂ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ ਗਿਆ ਜਿੱਥੇ ਮੁਸਲਿਮ ਵੋਟਰ ਬਹੁਗਿਣਤੀ ਵਿੱਚ ਰਹਿੰਦੇ ਹਨ। ਇਹ ਇਲਾਕੇ ਉੱਤਰੀ ਪੂਰਬੀ ਦਿੱਲੀ ਵਿੱਚ ਆਉਂਦੇ ਹਨ। ਇਸ ਹਲਕੇ ਵਿੱਚ 20.7 ਫੀਸਦੀ ਮੁਸਲਿਮ ਵੋਟਰ ਹਨ। ਇਸ ਤੋਂ ਇਲਾਵਾ ਚਾਂਦਨੀ ਚੌਕ ਵਿੱਚ ਕਰੀਬ 14%, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਦੋਨਾਂ ਲੋਕ ਸਭਾ ਹਲਕਿਆਂ ਵਿੱਚ 16.8 ਫੀਸਦੀ (ਹਰੇਕ ਵਿੱਚ), ਉੱਤਰੀ ਪੱਛਮੀ ਦਿੱਲੀ ਵਿੱਚ 10.6%, ਦੱਖਣੀ ਦਿੱਲੀ ਵਿੱਚ 7%ਤੇ ਪੱਛਮੀ ਦਿੱਲੀ ਵਿੱਚ 6.8% ਮੁਸਲਮਾਨ ਵੋਟਰ ਹਨ। ਪੂਰੀ ਦਿੱਲੀ ਵਿੱਚ ਮੁਸਲਮ ਆਬਾਦੀ 12 ਫ਼ੀਸਦੀ (2011 ਦੀ ਜਨਸੰਖਿਆ ਅਨੁਸਾਰ) ਤੋਂ ਵੱਧ ਹੈ। ਉਤਰੀ ਪੁਰਬੀ ਦਿੱਲੀ ਵਿੱਚ ਤਿੰਨ ਬਹੁ-ਮੁਸਲਿਮ ਖੇਤਰ ਸੀਲਮਪੁਰ, ਬਾਬਰਪੁਰ ਤੇ ਮੁਸਤਫਾਬਾਦ ਪੈਂਦੇ ਹਨ ਪਰ ਇਸ ਵਾਰ ਇੱਥੇ 58 ਫੀਸਦੀ ਤੋਂ ਵੱਧ ਵੋਟਾਂ ਪਈਆਂ। ਆਮ ਆਦਮੀ ਪਾਰਟੀ ਨੇ ਇਸੇ ਕਰਕੇ ਉੱਤਰੀ ਪੂਰਬੀ ਦਿੱਲੀ ਤੋਂ ਆਪਣਾ ਉਮੀਦਵਾਰ ਉਤਾਰਿਆ ਸੀ ਪਰ ਉਹ ਮੁਸਲਿਮ ਵੋਟਾਂ ਨੂੰ ਆਪਣੇ ਨਾਲ ਜੋੜਨ ਵਿੱਚ ਬਹੁਤੇ ਸਫਲ ਨਹੀ ਹੋਏ। ਇਸ ਦੌਰਾਨ ਮਹਿਫੂਜ਼ ਅਹਿਮਦ ਨਾਂ ਦੇ ਪ੍ਰਾਪਰਟੀ ਡੀਲਰ ਨੇ ‘ਇੰਡੀਆ’ ਗਠਜੋੜ ਦੀ ਦਿੱਲੀ ਵਿੱਚ ਕਰਾਰੀ ਹਾਰ ਉਪਰ ਨਿਰਾਸ਼ਾ ਪ੍ਰਗਟ ਕੀਤੀ ਹੈ। ਉਕਤ ਸਾਰੇ ਮੁਸਲਿਮ ਖੇਤਰਾਂ ਵਿੱਚ ਵੀ ਭਾਜਪਾ ਦਾ ਪ੍ਰਦਰਸ਼ਨ ਵਧੀਆ ਰਿਹਾ।

Advertisement
Author Image

joginder kumar

View all posts

Advertisement
Advertisement
×