ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

07:58 AM Jul 13, 2023 IST
ਭੁੱਚੋ ਮੰਡੀ ਵਿੱਚ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਜਗਸੀਰ ਸਿੰਘ। -ਫੋਟੋ: ਪਵਨ ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 12 ਜੁਲਾਈ
ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਵੰਡੇ।
ਉਨ੍ਹਾਂ ਡਰੈਗਨ ਬੋਟ ਵਿਸ਼ਵ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਪਿੰਡ ਸੇਮਾਂ ਕਲਾਂ ਦੇ ਰੋਹਿਤ ਸ਼ਰਮਾ, ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ’ਚੋਂ ਕਾਂਸੀ ਦਾ ਤਗ਼ਮਾ ਜੇਤੂ ਅਭਿਸ਼ੇਕ ਅਤੇ ਸੂਬਾ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਪੰਕਜ ਨੂੰ ਯਾਦਗਾਰੀ ਚਿੰਨ ਅਤੇ ਸ਼ਾਲ ਦੇ ਕੇ ਸਨਮਾਨਿਤ। ਇਸ ਤੋਂ ਇਲਾਵਾ ਨੌਜਵਾਨ ਹਰਮੰਦਰ ਸਿੰਘ ਦਾ ਸੀਆਰਪੀਐੱਫ ਵਿੱਚ ਕਮਾਂਡਰ ਬਣਨ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਰੰਗੀਲਾ, ਜਨਰਲ ਸਕੱਤਰ ਪਵਨ ਪੰਕਜ, ਸਮਾਜ ਸੇਵੀ ਸ਼ੁਕਲ ਮਹੇਸਵਰੀ, ਵਿਜੇ ਗੁਪਤਾ ਅਤੇ ਇੰਦਰਜੀਤ ਸੈਫਾਲੀ ਨੇ ਸਲਮਾਨਿਤ ਸ਼ਖਸੀਅਤਾਂ ਨੂੰ ਵਧਾਈ ਦਿੱਤੀ।

Advertisement

Advertisement
Tags :
ਸਨਮਾਨਖਿਡਾਰੀਆਂਜਿੱਤਣਤਗਮੇਵਾਲੇ
Advertisement