ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਦਰਯਾਨ-3 ਦੀ ਉਡਾਣ ਦੇਖਣ ਵਾਲੇ ਵਿਦਿਆਰਥੀ ਦਾ ਸਨਮਾਨ

07:44 AM Jul 19, 2023 IST
ਵਿਦਿਆਰਥੀ ਦਿਲਮੀਤ ਦਾ ਸਨਮਾਨ ਕਰਦੇ ਹੋਏ ਵਿਧਾਇਕ ਬਿਲਾਸਪੁਰ ਤੇ ਸਿੱਖਿਆ ਅਧਿਕਾਰੀ।

ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 18 ਜੁਲਾਈ
ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੇ ਲਾਂਚਿੰਗ ਸਮਾਰੋਹ ਵਿੱਚ ਸ਼ਮੂਲੀਅਤ ਕਰਕੇ ਨਿਹਾਲ ਸਿੰਘ ਵਾਲਾ ਪੁੱਜੇ ਦਿਲਮੀਤ ਗਰਗ ਦਾ ਉਸ ਦੇ ਸਕੂਲ ਪੁੱਜਣ ‘ਤੇ ਸਨਮਾਨ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿੱਚ ਸਨਮਾਨ ਸਮਾਗਮ ਦੌਰਾਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਪ੍ਰਿੰਸੀਪਲ ਜੋਤੀ ਬਾਂਸਲ ਨੇ ਵਿਦਿਆਰਥੀ ਦਿਲਮੀਤ ਗਰਗ ਦੇ ਮਾਤਾ ਪਿਤਾ ਪੱਪੂ ਗਰਗ ਤੇ ਪੂਜਾ ਗਰਗ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵਿਗਿਆਨੀ ਬਣੇਗਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰੇਗਾ। ਇਸ ਦੌਰਾਨ ਮੁੱਖ ਮਹਿਮਾਨਾਂ ਨੇ ਦਿਲਮੀਤ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਦਿਲਮੀਤ ਨੇ ਲਾਂਚਿੰਗ ਸਮਾਗਮ ਵਿੱਚ ਭੇਜਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਉਥੇ ਬਹੁਚ ਕੁਝ ਸਿੱਖਣ ਨੂੰ ਮਿਲਿਆ ਹੈ। ਲੈਕਚਰਾਰ ਜਗਤਾਰ ਸਿੰਘ ਸੈਦੋਕੇ ਨੇ ਮੰਚ ਸੰਚਾਲਨ ਕੀਤਾ ਅਤੇ ਦੱਸਿਆ ਕਿ ਇਸ ਨੇ ਜ਼ਿਲ੍ਹੇ ਵੱਲੋਂ ਪ੍ਰਤੀਨਿਧਤਾ ਕੀਤੀ।

Advertisement

Advertisement
Tags :
ਉਡਾਣਸਨਮਾਨਚੰਦਰਯਾਨ-3ਦੇਖਣਵਾਲੇਵਿਦਿਆਰਥੀ
Advertisement