ਐੱਨਐੱਮਐੱਮਐੱਸ ਨਤੀਜਿਆਂ ’ਚੋਂ ਮੋਹਰੀ ਰਹੇ ਵਿਦਿਆਰਥੀਆਂ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 6 ਜੁਲਾਈ
ਐੱਨਐੱਮਐੱਮਐੱਸ ਪ੍ਰੀਖਿਆ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਜਸਲੀਨ ਕੌਰ ਨੇ 155 ਅੰਕਾਂ ਨਾਲ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਵਿੰਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 14 ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੈਰਿਟ ਵਿੱਚੋਂ ਪਹਿਲੀਆਂ ਚਾਰ ਪੁਜੀਸ਼ਨਾਂ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਹਨ। ਜਸਲੀਨ ਕੌਰ ਸੂਬੇ ਅਤੇ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ, ਅਲੀਸ਼ਾ ਰਾਣੀ ਜ਼ਿਲ੍ਹੇ ਵਿੱਚੋਂ ਦੂਜੇ, ਜਸਮੀਨ ਕੌਰ ਤੀਸਰੇ, ਫ਼ਲਕ ਨਾਜ਼ ਚੌਥੇ ਸਥਾਨ, ਏਕਮਜੀਤ ਕੌਰ, ਗੀਤਾਂਜਲੀ ਵਰਮਾ, ਕਿਰਨਜੋਤ ਕੌਰ, ਮਨਜੋਤ ਕੌਰ, ਸੁਨੇਹਾ, ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ, ਹਮਦਾ ਮਲਿਕ, ਜਸਮੀਨ, ਦੁਰਗਾਵਤੀ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਬੱਚਿਆਂ ਦਾ ਸਨਮਾਨ ਕੀਤਾ।
ਗੁਰੂਹਰਸਹਾਏ (ਪੱਤਰ ਪ੍ਰੇਰਕ): ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਦੇ ਨਤੀਜਿਆਂ ’ਚ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਦੇ ਅੱਠ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਇਸ ਸਬੰਧੀ ਸਕੂਲ ਮੁਖੀ ਸੂਬਾ ਐਵਾਰਡੀ ਉਮੇਸ਼ ਕੁਮਾਰ ਅਤੇ ਸਟਾਫ਼ ਵੱਲੋਂ ਬੱਚਿਆਂ ਨੂੰ ਇਸ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਦੋਦਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਸ਼ਿਪ ਪ੍ਰੀਖਿਆ ਦੇ ਅੈਲਾਨੇ ਨਤੀਜੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਅੱਠਵੀਂ ਜਮਾਤ ਛੇ ਵਿਦਿਆਰਥੀਆਂ ਨਵਜੋਤ ਕੌਰ (ਜ਼ਿਲ੍ਹੇ ’ਚੋਂ ਦੂਜਾ ਰੈਂਕ), ਖੁਸ਼ਮਨ, ਗੁਰਵਿੰਦਰ ਕੌਰ, ਰਿਪਨਪ੍ਰੀਤ ਕੌਰ, ਮਨੀਸ਼ਾ ਕੌਰ ਅਤੇ ਕਲਪਨਾ ਨੇ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ।
ਗੋਨਿਆਣਾ (ਪੱਤਰ ਪ੍ਰੇਰਕ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਮੰਡੀ ਦੀਆਂ ਅੱਠਵੀਂ ਜਮਾਤ ਦੀਆਂ ਛੇ ਵਿਦਿਆਰਥਣਾਂ ਨੇ ਐਨ ਐਮ ਐਮ ਐਸ ਦੀ ਪ੍ਰੀਖਿਆ ਪਾਸ ਕੀਤੀ ਹੈ। ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਨੇ ਦੱਸਿਆ ਕਿ ਵਿਦਿਆਰਥਣਾਂ ਏਕਤਾ ਬਾਂਸਲ (118/180) ਜਸ਼ਨਨੂਰ ਕੌਰ (101/180), ਗੁਰਕੀਰਤ ਕੌਰ (99/180), ਪਿਰਮਪ੍ਰੀਤ ਕੌਰ (97/180) ਜਸ਼ਨਪ੍ਰੀਤ ਕੌਰ, (97/180) ਹਰਮੀਤ ਕੌਰ (94/180) ਨੇ ਪ੍ਰੀਖਿਆ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ।