ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਦਿਅਕ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

11:31 AM Jul 27, 2020 IST

ਗੁਰਪ੍ਰੀਤ ਸਿੰਘ

Advertisement

ਘਨੌਰ, 26 ਜੁਲਾਈ

ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਚਪੜ ਵਿੱਚ ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ, ਸਰਪੰਚ ਮਨਜੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਰ ਸਿੰਘ ਅਤੇ ਜਗਦੀਪ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ।

Advertisement

ਸਮਾਰੋਹ ਦੌਰਾਨ ਸਕੂਲ ਦੀ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨਿਆ ਗਿਆ ਨਤੀਜਾ 100 ਪ੍ਰਤੀਸ਼ਤ ਰਿਹਾ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਨਜੋਤ ਕੌਰ ਨੇ ਪਹਿਲਾ ਤੇ ਜਸ਼ਨਦੀਪ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲਵਲੀ, ਮਨੀਸ਼ਾ, ਵਿਸ਼ਾਲ, ਸਿਮਰਨ ਅਤੇ ਵਿਸ਼ਾਲ ਸਿੰਘ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਵਿਖੇ ਕਰਵਾਏ ਗਏ ਸਾਦਾ ਸਮਾਰੋਹ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਅਤੇ ਸਰਪੰਚ ਮਨਜੀਤ ਸਿੰਘ ਸਮੇਤ ਹੋਰਨਾਂ ਨੇ ਆਖਿਆ ਕਿ ਅਜਿਹਾ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸੰਭਵ ਹੋ ਸਕਿਆ ਹੈ। ਉਹਨਾਂ ਆਖਿਆ ਕਿ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਇਹਨਾਂ ਹੋਣਹਾਰ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

Advertisement
Tags :
ਸਨਮਾਨਖੇਤਰਮੱਲਾਂਮਾਰਨਵਾਲੇਵਿਦਿਅਕਵਿਦਿਆਰਥੀਆਂ