ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਪਰਿਵਾਰ ਦੀ ਹੋਣਹਾਰ ਧੀ ਦਾ ਸਨਮਾਨ

09:23 AM Mar 10, 2024 IST
ਪਿੰਡ ਸ਼ਾਦੀਹਰੀ ਦੀ ਗਰੀਬ ਪਰਿਵਾਰ ਦੀ ਧੀ ਨੂੰ ਸਨਮਾਨਦੇ ਹੋਏ ਯੂਥ ਕਾਂਗਰਸ ਦੇ ਆਗੂ। ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 9 ਮਾਰਚ
ਪਿੰਡ ਸ਼ਾਦੀਹਰੀ ਦੇ ਮਜ਼ਦੂਰ ਪਰਿਵਾਰ ਦੀ ਹੋਣਹਾਰ ਧੀ ਹਰਜਿੰਦਰ ਕੌਰ ਨੂੰ ਹਲਕਾ ਦਿੜ੍ਹਬਾ ਦੇ ਯੂਥ ਕਾਂਗਰਸ ਆਲ ਇੰਡੀਆ ਦੇ ਜਨਰਲ ਸਕੱਤਰ ਜਗਦੇਵ ਸਿੰਘ ਗਾਗਾ ਵੱਲੋਂ ਨਕਦ ਰਾਸ਼ੀ, ਮੈਡੀਕਲ ਕਿਟ ਅਤੇ ਡਾ.ਬੀਆਰ ਅੰਬੇਡਕਰ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਪਭੂ ਸਿੱਧੂ, ਗੁਰਜੰਟ ਸਿੰਘ, ਪ੍ਰਕਾਸ਼ ਸਿੰਘ, ਗੁਰਦੀਪ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
ਜਗਦੇਵ ਸਿੰਘ ਗਾਗਾ ਨੇ ਦੱਸਿਆ ਕਿ ਉਕਤ ਲੜਕੀ ਨੇ ਪਹਿਲਾਂ ਟੈਸਟ ਪਾਸ ਕਰ ਕੇ ਬੀਐੱਸਸੀ ’ਚ ਪੀਜੀਆਈ ਚੰਡੀਗੜ੍ਹ ਵਿੱਚ ਦਾਖਲਾ ਲਿਆ, ਫਿਰ ਉਸੇ ਹੀ ਸਾਲ ਨੀਟ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਐਮਬੀਬੀਐਸ ਵਿੱਚ ਦਾਖਲਾ ਲੈ ਲਿਆ ਹੈ। ਆਮ ਪਰਿਵਾਰ ਦੀ ਇਹ ਲੜਕੀ ਹੋਰਨਾਂ ਲੜਕੀਆਂ ਲਈ ਵੀ ਪ੍ਰੇਰਨਾਸਰੋਤ ਬਣੀ ਹੈ। ਹਰਜਿੰਦਰ ਕੌਰ ਨੇ ਦੱਸਿਆ ਕਿ ਉਹ ਹੋਰ ਵੀ ਅਣਥੱਕ ਮਿਹਨਤ ਕਰਕੇ ਆਪਣੇ ਮਿਸ਼ਨ ਦੀ ਪ੍ਰਾਪਤੀ ਕਰੇਗੀ।

Advertisement

Advertisement