ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

08:47 AM Apr 23, 2024 IST
ਗੀਗੇਮਾਜਰਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਹਰਿੰਦਰ ਕੌਰ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 22 ਅਪਰੈਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜਰਾ ਦਾ ਦਸਵੀਂ ਦਾ ਨਤੀਜਾ 100 ਫ਼ੀਸਦ ਰਿਹਾ। ਮਨਵੀਰ ਕੌਰ ਨੇ ਗਣਿਤ ਵਿੱਚੋਂ 100 ’ਚੋਂ 100 ਨੰਬਰ ਅਤੇ ਵਿਗਿਆਨ ਵਿੱਚੋਂ 100 ’ਚੋਂ 99 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ 59 ਵਿਦਿਆਰਥੀ ਪਹਿਲੀ ਡਿਵੀਜ਼ਨ ਵਿੱਚ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਹਰਨੀਤ ਕੌਰ ਨੇ ਦੂਜਾ, ਸਿਮਰਨਜੀਤ ਕੌਰ ਨੇ ਤੀਜਾ ਅਤੇ ਜੈਮਸੀਨ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ ਹੈ। ਜੇਤੂ ਵਿਦਿਆਰਥੀਆਂ ਨੂੰ ਮਾਪਿਆਂ ਦੀ ਹਾਜ਼ਰੀ ਵਿੱਚ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦਾ ਨਤੀਜਾ 100 ਫ਼ੀਸਦ ਰਿਹਾ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਪਹਿਲੇ ਦਰਜੇ ’ਚ ਪਾਸ ਹੋਏ ਹਨ। ਜਸਪ੍ਰੀਤ ਕੌਰ ਨੇ ਪਹਿਲਾ, ਨਵਜੋਤ ਸਿੰਘ ਨੇ ਦੂਜਾ ਅਤੇ ਕਿਰਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪਿੰਡ ਦੇ ਸਰਪੰਚ ਸੱਤਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਮਾਣਕਪੁਰ ਦੀ ਪ੍ਰਿੰਸੀਪਲ ਮਨੀ ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਗੁਰਪ੍ਰਭਜੋਤ ਕੌਰ ਨੇ ਪਹਿਲਾ, ਹਰਮਨਦੀਪ ਕੌਰ ਨੇ ਦੂਜਾ ਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੋਹਰੀ ਬੱਚਿਆਂ ਦਾ ਸਨਮਾਨ ਕੀਤਾ ਗਿਆ।

Advertisement

Advertisement
Advertisement