ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸਵੀਂ ਵਿੱਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

06:30 AM May 17, 2024 IST
ਹੋਲੀ ਮੈਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 16 ਮਈ
ਇੱਥੋਂ ਦੇ ਹੋਲੀ ਮੈਰੀ ਸਕੂਲ ਦਾ ਸੀਬੀਐੱਸਈ ਦਾ ਦਸਵੀਂ ਜਮਾਤ ਦਾ ਨਤੀਜਾ ਸਮੁੱਚੇ ਖੇਤਰ ਵਿੱਚੋਂ ਵਧੀਆ ਰਿਹਾ। ਸਕੂਲ ਦੇ 133 ਵਿਦਿਆਰਥੀਆਂ ਵਿੱਚੋਂ 21 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 41 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ ਬਾਕੀ 71 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਸਕੂਲ ਦੇ ਡਾਇਰੈਕਟਰ ਸੀ.ਸੀ. ਦੇਵਾਸੀ ਨੇ ਦੱਸਿਆ ਕਿ ਅਭੈ ਸੈਣੀ ਨੇ 95.8 ਫ਼ੀਸਦੀ ਅੰਕ ਲੈ ਕੇ ਪਹਿਲਾ, ਮਹਿਕਪ੍ਰੀਤ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮਨਵੀਰ ਸਿੰਘ ਨੇ 94.6 ਫੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ। ਸਕੂਲ ਵੱਲੋਂ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਸਾਰੇ ਬੱਚਿਆਂ ਦਾ ਅੱਜ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਨਮਾਨੇ ਗਏ ਬੱਚਿਆਂ ਵਿੱਚ ਮਨਵੀਰ ਕੌਰ, ਜਸਮੀਤ ਕੌਰ, ਯਾਸਿਕਾ ਵਿੱਗ, ਗੁਰਲੀਨ ਕੌਰ, ਜਸਕੀਰਤ ਕੌਰ, ਤਾਨਿਆ ਸ਼ਰਮਾ, ਇਮਾਨਜੋਤ ਕੌਰ, ਜਸਮੀਤ ਕੌਰ, ਸਿਮਰਨ ਕੌਰ, ਜੈਸਮੀਨ ਕੌਰ, ਲਵਪ੍ਰੀਤ ਕੌਰ ਸ਼ਾਮਲ ਹਨ। ਇਸੇ ਤਰ੍ਹਾਂ ਅਕਾਲ ਅਕੈਡਮੀ ਮਨੌਲੀ ਸੂਰਤ ਦਾ ਦਸਵੀਂ ਦਾ ਨਤੀਜਾ ਵਧੀਆ ਰਿਹਾ।

Advertisement

Advertisement
Advertisement