ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਸ਼ਤੀ ਮੁਕਾਬਲੇ ਦੀ ਜੇਤੂ ਖਿਡਾਰਨ ਦਾ ਸਨਮਾਨ

08:48 AM Jul 02, 2024 IST
ਜੇਤੂ ਖਿਡਾਰਨ ਸੁਨੈਨਾ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਮੌਨਿਕਾ।

ਪੱਤਰ ਪ੍ਰੇਰਕ
ਯਮੁਨਾਨਗਰ, 1 ਜੁਲਾਈ
ਹੋਲੀ ਮਦਰ ਪਬਲਿਕ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸੁਨੈਨਾ ਨੇ ਤੇਜਲੀ ਸਪੋਰਟਸ ਕੰਪਲੈਕਸ ਵਿੱਚ ਹੋਏ ਜ਼ਿਲ੍ਹਾ ਕੇਸਰੀ ਮੁਕਾਬਲੇ ਵਿੱਚ ਕੁਸ਼ਤੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥਣ ਦਾ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਵੱਲੋਂ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮੌਨਿਕਾ ਨੇ ਦੱਸਿਆ ਕਿ ਸੁਨੈਨਾ ਨੇ 23 ਅਤੇ 24 ਜੂਨ ਨੂੰ ਤੇਜਲੀ ਵਿੱਚ ਹੋਏ ਜ਼ਿਲ੍ਹਾ ਕੇਸਰੀ ਮੁਕਾਬਲੇ ਵਿੱਚ ਅੰਡਰ-17 ਤਹਿਤ ਪਹਿਲਾ ਇਨਾਮ ਜਿੱਤ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 15 ਜੂਨ ਨੂੰ ਤੇਜਲੀ ਵਿੱਚ ਹੋਏ ਖੇਡ ਮਹਾਕੁੰਭ ਵਿੱਚ ਸੁਨੈਨਾ ਨੇ ਅੰਡਰ-17 ਕੁਸ਼ਤੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਨੈਨਾ ਗੀਤਾ ਅਤੇ ਬਬੀਤਾ ਫੋਗਾਟ ਦੀ ਤਰ੍ਹਾਂ ਭਵਿੱਖ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੁੰਦੀ ਹੈ।

Advertisement

Advertisement
Advertisement