ਕੁਇਜ਼ ਵਿੱਚ ਜੇਤੂਆਂ ਦਾ ਸਨਮਾਨ
07:11 AM Nov 27, 2024 IST
Advertisement
ਸੁਨਾਮ ਊਧਮ ਸਿੰਘ ਵਾਲਾ:
Advertisement
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਵਿਦਿਆਰਥੀਆਂ ਮਨਦੀਪ ਕੌਰ ਬੀਏ ਭਾਗ ਦੂਜਾ ਤੇ ਹਰਮਨ ਸਿੰਘ ਬੀਏ ਭਾਗ ਪਹਿਲਾ ਨੇ ਭਾਸ਼ਾ ਵਿਭਾਗ ਪੰਜਾਬ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ। ਇਸ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ ਹਜ਼ਾਰ ਰੁਪਏ ਦਾ ਇਨਾਮ ਅਤੇ ਹਰਮਨ ਸਿੰਘ ਬੀਏ ਭਾਗ ਪਹਿਲਾ ਨੇ ਦੂਜਾ ਸਥਾਨ ਹਾਸਲ ਕਰਦੇ ਹੋਏ 750 ਰੁਪਏ ਦਾ ਇਨਾਮ ਹਾਸਲ ਕੀਤਾ। ਮਨਦੀਪ ਕੌਰ ਨੇ ਜ਼ਿਲ੍ਹੇ ਪੱਧਰੀ ਕੁਇਜ਼ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਪਰੰਤ ਰਾਜ ਪੱਧਰੀ ਕੁਇਜ਼ ਮੁਕਾਬਲਾ ਆਈ. ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਵੀ ਭਾਗ ਲਿਆ। ਪ੍ਰਿੰਸੀਪਲ (ਡਾ.) ਸੁਖਵਿੰਦਰ ਸਿੰਘ, ਵਾਇਸ ਪ੍ਰਿੰਸੀਪਲ ਡਾ. ਅਚਲਾ, ਡਾ. ਗਗਨਦੀਪ ਸਿੰਘ, ਪ੍ਰੋਫੈਸਰ ਨਰਦੀਪ ਸਿੰਘ, ਪ੍ਰੋਫੈਸਰ ਪ੍ਰਭਜੀਤ ਕੌਰ ਤੇ ਡਾ. ਪਰਮਿੰਦਰ ਕੌਰ ਨੇ ਜੇਤੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement