For the best experience, open
https://m.punjabitribuneonline.com
on your mobile browser.
Advertisement

ਸਾਹਿਤ ਸਿਰਜਣਾ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

10:09 AM Mar 13, 2024 IST
ਸਾਹਿਤ ਸਿਰਜਣਾ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ
ਜੇਤੂ ਵਿਦਿਆਰਥੀਆਂ ਨੂੰ ਸਨਮਾਨਦੇ ਹੋਏ ਪ੍ਰਬੰਧਕ।- ਫੋਟੋ: ਸੇਖੋਂ
Advertisement

ਪੱਤਰ ਪ੍ਰੇਰਕ
ਗੜ੍ਹਸ਼ੰਕਰ, 12 ਮਾਰਚ
ਪ੍ਰਕਾਸ਼ਨ ‘ਨਿੱਕੀਆਂ ਕਰੂੰਬਲਾਂ’ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਾਹਿਲਪੁਰ ਵੱਲੋਂ ਕਰਵਾਏ ਸਾਹਿਤ ਸਿਰਜਣਾ ਮੁਕਾਬਲੇ ਦੇ ਜੇਤੂਆਂ ਨੂੰ ਨਕਦ ਇਨਾਮ ਤੇ ਸਰਟੀਫਿਕੇਟ ਕਰੂੰਬਲਾਂ ਭਵਨ ਮਾਹਿਲਪੁਰ ਵਿੱਚ ਤਕਸੀਮ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ‘ਆਪ’ ਦੇ ਜ਼ਿਲ੍ਹਾ ਬੁੱਧੀਜੀਵੀ ਸੈੱਲ ਦੇ ਪ੍ਰਧਾਨ ਕ੍ਰਿਸ਼ਨਜੀਤ ਰਾਓ ਕੈਂਡੋਵਾਲ ਨੇ ਕਿਹਾ ਕਿ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਕੇ ਹੀ ਮਾਤ ਭਾਸ਼ਾ ਅਤੇ ਅਮੀਰ ਕਦਰਾਂ-ਕੀਮਤਾਂ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਸਕਦਾ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਟੇਟ ਐਵਾਰਡੀ ਅਧਿਆਪਕ ਜਗਦੀਸ਼ ਸਿੰਘ ਅਤੇ ਅਵਤਾਰ ਲੰਗੇਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮਾਹਿਲਪੁਰ ਤੋਂ ਪ੍ਰਕਾਸ਼ਿਤ ਹੁੰਦਾ ਬਾਲ ਰਸਾਲਾ ‘ਨਿੱਕੀਆਂ ਕਰੂੰਬਲਾਂ’ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਸ਼ਾਮਲ ਹੋ ਚੁੱਕਾ ਹੈ। ਇਸ ਮੌਕੇ ਲੇਖ, ਕਹਾਣੀ ਅਤੇ ਕਵਿਤਾ ਦੇ ਖੇਤਰ ਵਿੱਚ ਪਹਿਲੀਆਂ ਥਾਵਾਂ ਹਾਸਲ ਕਰਨ ਵਾਲਿਆਂ ਵਿੱਚ ਅਰਸ਼ਪ੍ਰੀਤ, ਉਪਾਸਨਾ, ਹਰਸ਼ੀਨ ਕੌਰ, ਅਮਿਸ਼ਕਾ, ਜੋਬਨਪ੍ਰੀਤ ਸਿੰਘ, ਰਜਨੀ, ਮੁਸਕਾਨ, ਸ਼ੀਨਮ ਅਤੇ ਕੰਚਨ ਸੰਧੂ ਸ਼ਾਮਲ ਸਨ ਜਿਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ।

Advertisement

Advertisement
Author Image

joginder kumar

View all posts

Advertisement
Advertisement
×