ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਨਮਾਨ

08:00 AM Aug 25, 2023 IST
ਚੰਗਾਲ ਸਕੂਲ ਦੇ ਜੇਤੂ ਖਿਡਾਰੀ ਡੀ.ਪੀ.ਈ. ਅਮਰੀਕ ਸਿੰਘ ਅਤੇ ਸਕੂਲ ਸਟਾਫ ਨਾਲ। ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 24 ਅਗਸਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿੱਚ ਹੋਏ ਜ਼ੋਨ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ, 17 ਸਾਲ ਅਤੇ 19 ਸਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖਿਡਾਰੀਆਂ ਨੇ ਪੂਰੇ ਜ਼ੋਨ ਵਿੱਚੋਂ ਅੰਡਰ 17 ਸਾਲ ਅਤੇ 19 ਸਾਲ ਗਰੁੱਪ ਵਿੱਚ ਪਹਿਲਾ ਸਥਾਨ ਅਤੇ ਅੰਡਰ 14 ਸਾਲ ਗਰੁੱਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਹ ਸ਼ਾਨਦਾਰ ਪ੍ਰਦਰਸ਼ਨ ਕਰਨ ਕਰਕੇ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਤੇ ਡੀ.ਪੀ.ਈ. ਅਮਰੀਕ ਸਿੰਘ ਨੂੰ ਮੁਬਾਰਕਵਾਦ ਦਿੱਤੀ। ਇਸ ਮੌਕੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਡੀ.ਪੀ.ਈ. ਅਮਰੀਕ ਸਿੰਘ ਨੇ ਸਕੂਲ ਦੀਆਂ ਖੇਡਾਂ ਵਿੱਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੇ 17 ਖਿਡਾਰੀ ਵੱਖ ਵੱਖ ਖੇਡਾਂ ਦੇ ਵੱਖ ਵੱਖ ਉਮਰ ਗਰੁੱਪਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਸੰਗਰੂਰ ਜ਼ੋਨ ਦੀ ਅਗਵਾਈ ਕਰਨਗੇ। ਇਸ ਮੌਕੇ ਸਕੂਲ ਇੰਚਾਰਜ਼ ਰਜਨੀ ਗੁਪਤਾ, ਕਰਮ ਸਿੰਘ ਬਾਵਾ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਗਿਆਨ ਸਿੰਘ ਚੰਗਾਲ, ਨਰੰਜਣਪਾਲ ਸਿੰਘ ਅਤੇ ਜਰਨੈਲ ਸਿੰਘ ਆਦਿ ਮੌਜੂਦ ਸਨ।

Advertisement

Advertisement