For the best experience, open
https://m.punjabitribuneonline.com
on your mobile browser.
Advertisement

ਜੌੜਾਮਾਜਰਾ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ

10:17 AM Nov 19, 2023 IST
ਜੌੜਾਮਾਜਰਾ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ
Advertisement

ਪੱਤਰ ਪ੍ਰੇਰਕ
ਸਮਾਣਾ, 18 ਨਵੰਬਰ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ’ਚ ਖੇਡਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਨਣ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖੇਡਾਂ ਤੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਪਬਲਿਕ ਕਾਲਜ ਸਮਾਣਾ ਵਿੱਚ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਵਿੱਚੋਂ ਕਰੀਬ 276 ਖਿਡਾਰੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਤੰਦਰੁਸਤ ਹੁੰਦਾ ਹੈ ਉਥੇ ਹੀ ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਵੀ ਸਾਡੇ ਨੌਜਵਾਨ ਦੂਰ ਰਹਿੰਦੇ ਹਨ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਭਾਰਤ ਭੂਸ਼ਣ ਗੋਇਲ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਪਬਲਿਕ ਕਾਲਜ ਦੇ ਡਾ. ਪ੍ਰਿੰਸੀਪਲ ਜਤਿੰਦਰ ਦੇਵ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਨੁਮਾਇੰਦੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ, ਪ੍ਰਿੰਸੀਪਲ ਹਰਜੋਤ ਕੌਰ ਸਮੇਤ ਅਧਿਆਪਕ ਅਤੇ ਕੋਚ, ਖਿਡਾਰੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Author Image

Advertisement
Advertisement
×