For the best experience, open
https://m.punjabitribuneonline.com
on your mobile browser.
Advertisement

ਜ਼ੋਨ ਪੱਧਰੀ ਖੇਡਾਂ ਵਿੱਚ ਜੇਤੂ ਟੀਮਾਂ ਦਾ ਸਨਮਾਨ

10:01 AM Aug 14, 2024 IST
ਜ਼ੋਨ ਪੱਧਰੀ ਖੇਡਾਂ ਵਿੱਚ ਜੇਤੂ ਟੀਮਾਂ ਦਾ ਸਨਮਾਨ
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਇੰਚਾਰਜ ਅਮਰ ਸਿੰਘ ਤੇ ਹੋਰ। -ਫੋਟੋ: ਨੌਗਾਵਾਂ
Advertisement

ਜ਼ੋਨ ਪੱਧਰੀ ਖੇਡਾਂ ਵਿੱਚ ਜੇਤੂ ਟੀਮਾਂ ਦਾ ਸਨਮਾਨਦੇਵੀਗੜ੍ਹ:

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇਵੀਗੜ੍ਹ ਵਿੱਚ ਸਕੂਲ ਦੇ ਇੰਚਾਰਜ ਅਮਰ ਸਿੰਘ ਨੇ ਜ਼ੋਨ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ। ਭੁਨਰਹੇੜੀ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇਵੀਗੜ੍ਹ ਦੀ ਲੜਕਿਆਂ ਦੀ ਅੰਡਰ-19 ਕਬੱਡੀ ਟੀਮ ਨੇ ਅਜੇ ਕੁਮਾਰ ਦੀ ਅਗਵਾਈ ਹੇਠ ਭਾਗ ਲਿਆ ਅਤੇ ਇਸ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਟੀਮ ਵਿੱਚੋਂ ਪੰਜ ਮੁੰਡਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਹੋਈ ਹੈ। ਲੜਕੀਆਂ ਦੀ ਅੰਡਰ-19 ਕਬੱਡੀ ਟੀਮ, ਜਿਸ ਦੀ ਅਗਵਾਈ ਮਨਪ੍ਰੀਤ ਕੌਰ ਨੇ ਕੀਤੀ, ਨੇ ਵੀ ਜ਼ੋਨ ਪੱਧਰ ਦੀਆਂ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਇੰਚਾਰਜ ਅਮਰ ਸਿੰਘ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅਰਵਿੰਦਰ ਕੌਰ, ਪੂਨਮਪ੍ਰੀਤ ਕੌਰ, ਸੁਖਵਿੰਦਰ ਕੌਰ, ਸੁਰਿੰਦਰ ਸਿੰਘ ਨਵਦੀਪ ਕੌਰ, ਸੁਰਿੰਦਰ ਕੁਮਾਰ ਤੇ ਦਵਿੰਦਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement