ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਲਵਰ ਓਕਸ ਸਕੂਲ ਵਿੱਚ ਸਨਮਾਨ ਸਮਾਰੋਹ

07:28 AM Apr 26, 2024 IST
ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਸਹੁੰ ਚੁੱਕਦੇ ਹੋਏ ਵਿਦਿਆਰਥੀ। -ਫੋਟੋ: ਕਟਾਰੀਆ

ਪੱਤਰ ਪ੍ਰੇਰਕ
ਜੈਤੋ, 25 ਅਪਰੈਲ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਨਿਰਦੇਸ਼ਕਾ ਬਰਨਿੰਦਰ ਪੌਲ ਸੇਖੋਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਅਤੇ ਫਲੈਗ ਮਾਰਚ ਕੀਤਾ ਗਿਆ। ਸਮਾਰੋਹ ਦੌਰਾਨ ‘ਸਕੂਲ ਹੈੱਡ ਬੁਆਏ’, ‘ਸਕੂਲ ਹੈੱਡ ਗਰਲ’ ਅਤੇ ਖੇਡ ਕਪਤਾਨ ਸਮੇਤ ਚਾਰ ਹਾਊਸਾਂ ‘ਆਜ਼ਾਦ’, ‘ਭਗਤ’, ‘ਸੁਭਾਸ਼’ ਅਤੇ ‘ਊਧਮ’ ਦੇ ਕਪਤਾਨ ਅਤੇ ਮੀਤ ਕਪਤਾਨ ਦੀ ਚੋਣ ਕਰਨ ਲਈ 5ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੋਟਾਂ ਪੁਆਈਆਂ ਗਈਆਂ। ਵੋਟਾਂ ਦੌਰਾਨ ਵਿਦਿਆਰਥੀਆਂ ਨੇ ਸ਼ਿਵਾਂਸ਼ ਬਾਂਸਲ (10ਵੀਂ) ਨੂੰ ਹੈੱਡ ਬੁਆਏ ਅਤੇ ਤਨਵੀ ਗਰਗ (10ਵੀਂ) ਨੂੰ ਹੈੱਡ ਗਰਲ ਚੁਣਿਆ। ਖੇਡਾਂ ਦੇ ਕਪਤਾਨ ਵਜੋਂ ਗੁਰਮੀਤ ਸਿੰਘ (10ਵੀਂ) ਅਤੇ ਹਰਨੂਰ ਕੌਰ (9ਵੀਂ) ਨੂੰ ਚੁਣਿਆ ਗਿਆ। ਪ੍ਰਿੰਸੀਪਲ ਵੱਲੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2023-24 ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement