ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁੱਡਾ ਵੱਲੋਂ ਹਰ ਬਜ਼ੁਰਗ ਨੂੰ 6 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਵਾਅਦਾ

06:39 AM Jun 24, 2024 IST
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਭੁਪਿੰਦਰ ਸਿੰਘ ਹੁੱਡਾ।

ਰਤਨ ਸਿੰਘ ਢਿੱਲੋਂ
ਅੰਬਾਲਾ, 23 ਜੂਨ
ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਕਿ ਜੇ ਕਾਂਗਰਸ ਸਰਕਾਰ ਬਣੀ ਤਾਂ ਸੂਬੇ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਬਜ਼ੁਰਗ ਨੂੰ 6000 ਰੁਪਏ ਪੈਨਸ਼ਨ, ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ, 500 ਰੁਪਏ ’ਚ ਗੈਸ ਸਿਲੰਡਰ ਅਤੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵੀ ਐਲਾਨ ਕੀਤਾ।
ਹੁੱਡਾ ਨੇ ਇਹ ਸਾਰੇ ਐਲਾਨ ਅੱਜ ਅੰਬਾਲਾ ਸ਼ਹਿਰ ਦੇ ਇੱਕ ਪੈਲੇਸ ’ਚ ਵਰਕਰਾਂ ਦੇ ਧੰਨਵਾਦੀ ਸੰਮੇਲਨ ਵਿੱਚ ਕੀਤੇ। ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ, ਨਵੇਂ ਚੁਣੇ ਸੰਸਦ ਮੈਂਬਰ ਵਰੁਣ ਮੁਲਾਣਾ, ਸਾਬਕਾ ਮੰਤਰੀ ਨਿਰਮਲ ਸਿੰਘ ਸਮੇਤ ਕਈ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ। ਹੁੱਡਾ ਅਤੇ ਉਦੈਭਾਨ ਨੇ ਵਰੁਣ ਮੁਲਾਣਾ ਨੂੰ ਜੇਤੂ ਬਣਾਉਣ ਲਈ ਅੰਬਾਲਾ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਰੁਣ ਲੋਕ ਸਭਾ ਵਿਚ ਅੰਬਾਲਾ ਦੀ ਆਵਾਜ਼ ਨੂੰ ਬੁਲੰਦ ਕਰਨਗੇ।

Advertisement

ਹੁੱਡਾ ਨਾਢਾ ਸਾਹਿਬ ਨਤਮਸਤਕ

ਪੰਚਕੂਲਾ (ਪੀ.ਪੀ. ਵਰਮਾ): ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਅੰਬਾਲਾ ਹਲਕੇ ਤੋਂ ਲੋਕ ਸਭਾ ਮੈਂਬਰ ਵਰੁਣ ਚੌਧਰੀ, ਰੋਹਤਕ ਦੇ ਵਿਧਾਇਕ ਭਾਰਤ ਭੂਸ਼ਨ ਬੱਤਰਾ, ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਚੌਪੜਾ, ਕਾਂਗਰਸੀ ਆਗੂ ਚਾਂਦਵੀਰ ਹੁੱਡਾ ਵੀ ਨਾਲ ਸਨ। ਇਸ ਮੌਕੇ ਭੁਪਿੰਦਰ ਸਿੰਘ ਹੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਹਰਿਆਣਾ ਵਾਸੀਆਂ ਅਤੇ ਸੂਬੇ ਦੀ ਤਰੱਕੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਹਰ ਪਾਸੇ ਫੇਲ੍ਹ ਸਾਬਤ ਹੋ ਰਹੀਆਂ ਹਨ।

Advertisement
Advertisement