ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁੱਤ ਦੇ ਕਤਲ ਕੇਸ ’ਚ ਜਲਦੀ ਇਨਸਾਫ਼ ਦੀ ਉਮੀਦ: ਬਲਕੌਰ ਸਿੰਘ

08:50 AM Sep 12, 2024 IST
ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਦੇ ਬਾਹਰ ਵਕੀਲ ਭਾਈਚਾਰੇ ਅਤੇ ਪ੍ਰਸ਼ੰਸਕਾਂ ਦੇ ਨਾਲ ਬਲਕੌਰ ਸਿੰਘ। -ਫੋਟੋ: ਚਾਨਾ

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 11 ਸਤੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ’ਤੇ ਪੂਰਨ ਵਿਸ਼ਵਾਸ ਹੈ ਤੇ ਉਨ੍ਹਾਂ ਦੇ ਪੁੱਤ ਦੇ ਕਤਲ ਕੇਸ ਸਣੇ ਉਸ ਦੇ ਗੀਤ ਲੀਕ ਹੋਣ ਦੇ ਮਾਮਲੇ ਵਿੱਚ ਵੀ ਅਦਾਲਤਾਂ ਵੱਲੋਂ ਜਲਦੀ ਇਨਸਾਫ਼ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ, ‘ਬੇਸ਼ੱਕ ਸਰੀਰਕ ਤੌਰ ’ਤੇ ਸਿੱਧੂ ਸਾਡੇ ਵਿੱਚ ਨਹੀਂ ਹੈ ਪ੍ਰੰਤੂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਉਸ ਦੀ ਹੋਂਦ ਲਗਾਤਾਰ ਬਰਕਰਾਰ ਹੈ, ਜਦੋਂ ਸਿੱਧੂ ਦਾ ਨਵਾਂ ਗੀਤ ਆਉਂਦਾ ਹੈ ਤਾਂ ਉਹ ਸੁਪਰ ਹਿੱਟ ਹੁੰਦਾ ਹੈ।’ ਉਨ੍ਹਾਂ ਕਿਹਾ ਕਿ ਉਸ ਦੇ ਵਿਰੋਧੀਆਂ ਤੋਂ ਉਸ ਦੀ ਤਰੱਕੀ ਦੇਖੀ ਨਹੀਂ ਗਈ ਤੇ ਇਸੇ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੇ ਸਿੱਧੂ ਦੇ ਗੀਤ ਚੋਰੀ ਕਰਕੇ ਸੋਸ਼ਲ ਮੀਡੀਆ ’ਤੇ ਪਾਏ ਹਨ। ਸਵਾਲ ਦੇ ਜਵਾਬ ’ਚ ਬਲਕੌਰ ਸਿੰਘ ਨੇ ਕਿਹਾ ਕਿ ਜੇ ਕਾਂਗਰਸ ਹਾਈਕਮਾਨ ਚਾਹੇਗੀ ਤਾਂ ਉਹ ਚੋਣ ਪ੍ਰਚਾਰ ਵੀ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਕੀਲ ਭਾਈਚਾਰੇ ਨਾਲ ਬੈਠ ਕੇ ਚਾਹ ਦਾ ਕੱਪ ਵੀ ਸਾਂਝਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਤਖ਼ਤ ਸਾਹਿਬ ਦੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ।

Advertisement

Advertisement