ਭਾਰਤ ਤੇ ਪਾਕਿਸਤਾਨ ਵਿਚਾਲੇ ਚੰਗੇ ਰਿਸ਼ਤੇ ਸ਼ੁਰੂ ਹੋਣ ਦੀ ਆਸ: ਅਬਦੁੱਲ੍ਹਾ
08:01 AM Oct 06, 2024 IST
Advertisement
ਸ੍ਰੀਨਗਰ, 5 ਅਕਤੂਬਰ
ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲ੍ਹਾ ਨੇ ਅੱਜ ਉਮੀਦ ਜ਼ਾਹਿਰ ਕੀਤੀ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਐੱਸਸੀਓ ਸੰਮੇਲਨ ’ਚ ਹਿੱਸਾ ਲੈਣ ਲਈ ਇਸਲਾਮਾਬਾਦ ਜਾਣ ਨਾਲ ਭਾਰਤ ਤੇ ਪਾਕਿਸਤਾਨ ਵਿਚਾਲੇ ਨਵੇਂ ਰਿਸ਼ਤਿਆਂ ਦੀ ਸ਼ੁਰੂਆਤ ਹੋਵੇਗੀ। ਲੰਘੇ ਨੌਂ ਸਾਲਾਂ ’ਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਭਾਰਤੀ ਵਿਦੇਸ਼ ਮੰਤਰੀ ਪਾਕਿਸਤਾਨ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ, ‘ਮੈਨੂੰ ਪੂਰੀ ਉਮੀਦ ਹੈ ਕਿ ਉਹ ਹਰ ਮਸਲੇ ’ਤੇ ਗੱਲਬਾਤ ਕਰਨਗੇ। ਆਰਥਿਕਤਾ ਸਾਡੇ ਨਾਲ ਨਾਲ ਦੁਨੀਆ ਭਰ ਲਈ ਅਹਿਮ ਮਸਲਾ ਹੈ। ਮੈਨੂੰ ਯਕੀਨ ਹੈ ਕਿ ਉਹ ਦੁਵੱਲੇ ਮਸਲਿਆਂ ਬਾਰੇ ਵੀ ਚਰਚਾ ਕਰਨਗੇ।’ ਅਬਦੁੱਲ੍ਹਾ ਨੇ ਪੱਤਰਕਾਰਾਂ ਨੂੰ ਕਿਹਾ, ‘ਮੈਨੂੰ ਆਸ ਹੈ ਕਿ ਉਹ ਦੋਸਤਾਨਾ ਢੰਗ ਨਾਲ ਮਿਲਣਗੇ ਅਤੇ ਦੋਵਾਂ ਮੁਲਕਾਂ ਦਰਮਿਆਨ ਬਿਹਤਰ ਸਮਝ ਤੱਕ ਪਹੁੰਚਣਗੇ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਹਨ।’ -ਪੀਟੀਆਈ
Advertisement
Advertisement
Advertisement